Wednesday, August 26, 2026

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਉੜੀਸਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ SGPC Logoਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁੱਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਉੜੀਸਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ।ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply