ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ
ਵਿਭਾਗ ਪੰਜਾਬ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਯਤਨਾਂ ਸਦਕਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਡਾ. ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ 8 ਰੋਜ਼ਾ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।
ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਤੂੜੀ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ’ਚ ਵਰਤਣ ਦੀ ਸਲਾਹ ਦਿੱਤੀ ਅਤੇ ਖੁੰਬਾਂ ਦੇ ਧੰਦੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਡਾ. ਜਸਵਿੰਦਰ ਸਿੰਘ ਭਾਟੀਆ ਨੇ ਇਸ ਕੋਰਸ ਦੌਰਾਨ ਬਟਨ ਖੁੰਬ ਦੀ ਕਾਸ਼ਤ ਸਬੰਧੀ ਕੰਪੋਸਟ ਦੀ ਤਿਆਰੀ, ਖੁੰਬਾਂ ਦੀ ਬਿਜਾਈ, ਕੇਸਿੰਗ ਸਾਇਲ, ਢੀਂਗਰੀ ਦੀ ਕਾਸ਼ਤ ਅਤੇ ਪਰਾਲੀ ਵਾਲੀਆਂ ਖੁੰਬਾਂ ਦੀ ਪੈਦਾਵਾਰ ਵਧਾਉਣ ਲਈ ਵਿਸਤਾਰ ’ਚ ਜਾਣਕਾਰੀ ਦਿੱਤੀ।
ਇਸ ਕੋਰਸ ਦੌਰਾਨ ਬਾਗਬਾਨੀ ਵਿਭਾਗ ਵਲੋਂ ਡਾ. ਕਿਰਨਬੀਰ ਕੌਰ ਵਲੋਂ ਮਹਿਕਮੇ ਦੀ ਸਕੀਮਾਂ ਵਲੋਂ ਖੁੰਬਾਂ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ।ਸਹਾਇਕ ਮੰਡੀਕਰਨ ਅਫ਼ਸਰ ਡਾ. ਕੁਲਜੀਤ ਸਿੰਘ ਨੇ ਖੁੰਬਾਂ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣੂ ਕਰਵਾਇਆ। ਡਾ. ਰੀਨੂੰ ਵਿਰਦੀ ਨੇ ਖੁੰਬਾਂ ’ਚ ਮੌਜ਼ੂਦ ਖ਼ੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ। ਇਸ ਕੋਰਸ ਦੌਰਾਨ ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜ਼ਰ ਸ. ਸੁਖਦੇਵ ਸਿੰਘ ਨੇ ਬੈਂਕ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਵਾਇਆ।
ਟ੍ਰੇਨਿੰਗ ਦੀ ਸਮਾਪਤੀ ’ਤੇ ਡਾ. ਦਲਬੀਰ ਸਿੰਘ ਛੀਨਾ ਨੇ ਲਾਭਪਾਤਰੀ ਕਿਸਾਨਾਂ ਨੂੰ ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਇਸ ਮੌਕੇ ਡਾ. ਅਮਰਜੀਤ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਮਨਧੀਰ ਸਿੰਘ, ਡਾ. ਦਿਲਬਾਗ ਸਿੰਘ ਭੱਟੀ, ਬਲਦੇਵ ਪ੍ਰਕਾਸ਼, ਨੀਲਮ ਕੁਮਾਰੀ ਅਤੇ ਲਖਬੀਰ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media