ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਮਲਿਕਪੁਰ `ਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ, ਡਾ. ਤੇਜਵਿੰਦਰ ਸਿੰਘ, ਬਲਜਿੰਦਰ ਸਿੰਘ, ਜਿਲ੍ਹਾ ਜੱਜ (ਫੈਮਲੀ ਕੋਰਟ), ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਪਰਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ), ਹੇਮ ਅਮ੍ਰਿਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਰਜਿੰਦਰਪਾਲ ਸਿੰਘ ਗਿੱਲ (ਸਿਵਲ ਜੱਜ (ਜੂਨੀਅਰ ਡਿਵੀਜਨ), ਸਾਹਿਲ ਸਿੰਗਲਾ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਕਰਨ ਅਗਰਵਾਲ (ਸਿਵਲ ਜੱਜ (ਜੂਨੀਅਰ ਡਿਵੀਜਨ) ਅਦਿ ਕੋਰਟਾਂ ਦੇ ਬੈਂਚ ਲਗਾਏ ਗਏ।ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ।ਜਤਿੰਦਰ ਪਾਲ ਸਿੰਘ, ਸੀ.ਜੈ.ਐਮ-ਕਮ-ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜੂਦ ਸਨ।
ਇਸ ਮੋਕੇ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹਰ ਤਰਾਂ ਦੇ ਕਚਿਹਰੀਆਂ ਵਿੱਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।ਇਸ ਨੈਸਨਲ ਲੋਕ ਅਦਾਲਤ ਵਿਚ ਕੱਲ 312 ਕੇਸਾਂ ਦਾ ਮੋਕੇ `ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ ਕੇਸਾਂ ਵਿੱਚ ਕੁੱਲ 6 ਕਰੋੜ ਰੁਪਏ (ਲਗਭਗ) ਦਾ ਅਵਾਡਰ ਪਾਸ ਕੀਤਾ ਗਿਆ।ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media