Wednesday, July 29, 2026

ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਾ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ PUNJ1609201902ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ ਵਿਖੇ ਦੋ ਦਿਨ ਰਹੇਗਾ। ਇਸ ਮਗਰੋਂ ਕਰਨਾਟਕ ਅੰਦਰ ਦਾਖ਼ਲ ਹੋਵੇਗਾ।
            ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਹੈ ਕਿ ਨਗਰ ਕੀਰਤਨ ਪ੍ਰਤੀ ਸੰਗਤ ਅੰਦਰ ਉਤਸ਼ਾਹ ਨਿਰੰਤਰ ਜਾਰੀ ਹੈ ਅਤੇ ਅੱਜ ਰਵਾਨਗੀ ਸਮੇਂ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਾਗਪੁਰ ਵਿਖੇ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰਮਤਿ ਵਿਚਾਰਾਂ ਵੀ ਹੋਈਆਂ।ਉਨ੍ਹਾਂ ਦੱਸਿਆ ਕਿ ਇਥੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਸਪਾਲ ਸਿੰਘ, ਹਰਜਿੰਦਰ ਸਿੰਘ ਸਕੱਤਰ, ਜਗਜੀਤ ਸਿੰਘ ਰੇਨੂ ਮੀਤ ਪ੍ਰਧਾਨ, ਮੇਜਰਪਾਲ ਸਿੰਘ, ਗੁਰਲੀਨ ਸਿੰਘ ਸੰਯੁਕਤ ਸਕੱਤਰ, ਸੁਰਜੀਤ ਸਿੰਘ ਮੌਜੂਦ ਸਨ।
           ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਨਾਨਕ ਦਰਬਾਰ ਕਮੇਟੀ ਦੇ ਅਹੁਦੇਦਾਰਾਂ ਵਿਚ ਜਸਮੀਤ ਸਿੰਘ ਭਾਟੀਆ ਪ੍ਰਧਾਨ, ਕੁਲਵਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਲਾਂਬਾ, ਸੋਹਣ ਸਿੰਘ ਕਲਗੀਧਰ ਦਰਬਾਰ, ਮਲਕੀਤ ਸਿੰਘ ਬੱਲ ਪ੍ਰਧਾਨ ਗੁਰਦੁਆਰਾ ਬਾਬਾ ਬੁੱਢਾ ਜੀ ਨਗਰ, ਅਜਮੇਰ ਸਿੰਘ ਆਦਿ ਵੀ ਮੌਜੂਦ ਸਨ। ਨਾਗਪੁਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਪ੍ਰਬੰਧਕੀ ਸਹਿਯੋਗ ਦਿੱਤਾ।
          ਨਗਰ ਕੀਰਤਨ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਮੈਨੇਜਰ ਸਪਰਮਜੀਤ ਸਿੰਘ, ਰਜਵੰਤ ਸਿੰਘ ਸੁਪਰਵਾਈਜ਼ਰ, ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਲਾਲ ਸਿੰਘ, ਬਖ਼ਸ਼ੀਸ਼ ਸਿੰਘ ਆਦਿ ਵੀ ਪ੍ਰਬੰਧਕੀ ਸੇਵਾਵਾਂ ਨਿਭਾਅ ਰਹੇ ਹਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply