Wednesday, April 15, 2026

ਸਰਕਾਰੀ ਮੈਡੀਕਲ ਕਾਲਜਾਂ `ਚ ਖਾਲੀ ਆਸਾਮੀਆਂ ਛੇਤੀ ਭਰੀਆਂ ਜਾਣਗੀਆਂ – ਸੋਨੀ

ਸਰਕਾਰੀ ਹਸਪਤਾਲਾਂ ਵਿਚ ਹੋਣਗੇ ਮਰੀਜਾਂ ਦੇ ਸਾਰੇ ਟੈਸਟ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਐਲਾਨ ਕੀਤਾ ਕਿ PUNJ1709201908ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਇੰਨਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜਾਂ ਨੂੰ ਦਿੱਤੀ ਜਾਵੇਗੀ।ਉਨਾਂ ਉਕਤ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਉਚ ਪੱਧਰੀ ਮੀਟਿੰਗ ਕੀਤੀ, ਜਿਸ ਵਿਚ ਡੀ.ਕੇ ਤਿਵਾੜੀ ਸਕੱਤਰ ਮੈਡੀਕਲ ਸਿੱਖਿਆ, ਡਾ: ਕੇ.ਕੇ ਤਲਵਾੜ ਸਲਾਹਕਾਰ ਮੁੱਖ ਮੰਤਰੀ ਪੰਜਾਬ, ਡਾ: ਅਵਨੀਸ਼ ਕੁਮਾਰ ਡੀ.ਆਰ.ਐਮ.ਈ, ਡਾ: ਸੁਜਾਤਾ ਸ਼ਰਮਾ ਪ੍ਰਿੰਸੀਪਲ ਮੈਡੀਕਲ ਕਾਲਜ, ਸ਼ਿਵਰਾਜ ਸਿੰਘ ਬੱਲ ਐਸ.ਡੀਐਮ, ਸੰਦੀਪ ਮਲਿਕ ਏ ਡੀ.ਸੀ.ਪੀ, ਡਾ: ਜੇ.ਐਸ ਕੁਲਾਰ ਮੈਡੀਕਲ ਸੁਪਰਡੰਟ, ਐਕਸੀਅਨ ਇੰਦਰਜੀਤ ਸਿੰਘ, ਐਸ.ਡੀ.ਓ ਵਿਸ਼ਵਜੀਤ ਤੋ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ, ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋ ਇਲਾਵਾ ਮੈਡੀਕਲ ਕਾਲਜ ਦੇ ਵਿਭਾਗਾਂ ਦੇ ਸਾਰੇ ਮੁੱਖੀ ਹਾਜ਼ਰ ਸਨ।
        ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ੍ਹ ਮੀਟਿੰਗ ਦੌਰਾਨ ਕਾਲਜ ਦੀ ਪਿ੍ਰੰਸੀਪਲ ਕੋਲੋਂ ਕਾਲਜ ਵਿਚ ਖਾਲੀ ਪਈਆਂ ਆਸਾਮੀਆਂ ਦੀ ਪੂਰੀ ਜਾਣਕਾਰੀ ਲਈ ਅਤੇ ਕਿਹਾ ਕਿ ਜਲਦ ਹੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਿਆ ਜਾਵੇਗਾ।ਸੋਨੀ ਨੇ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਵਿਚ ਬੰਦ ਪਈ ਮਸ਼ੀਨਰੀ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਪ੍ਰਾਈਵੇਟ ਲੈਬੋਰਟਰੀਆਂ ਵਿਚ ਨਾ ਜਾਣਾ ਪਵੇ।
               ਉਨਾਂ ਸਖ਼ਤ ਸ਼ਬਦਾਂ ਵਿੱਚ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜਿੰਮੇਵਾਰ ਹੋਵੇਗਾ।ਸੋਨੀ ਨੇ ਕਿਹਾ ਕਿ ਜਿਹੜੀਆਂ ਮਸ਼ੀਨਾਂ ਨੂੰ ਰਿਪੇਅਰ ਦੀ ਜ਼ਰੂਰਤ ਹੈ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ ਅਤੇ ਮਸ਼ੀਨਾਂ ਦੀ ਰਿਪੇਅਰ ਲਈ ਕਾਲਜ ਵਿਖੇ ਹੀ ਇਕ ਵਰਕਸ਼ਾਪ ਦਾ ਨਿਰਮਾਣ ਕੀਤਾ ਜਾਵੇ।ਉਨਾਂ ਕਿਹਾ ਕਿ ਵਰਕਸ਼ਾਪ ਦੇ ਨਿਰਮਾਣ ਹੋਣ ਨਾਲ ਮਸ਼ੀਨਰੀ ਖ਼ਰਾਬ ਹੋਣ ਦੀ ਸੂਰਤ ਵਿਚ ਉਸੇ ਹੀ ਸਮੇਂ ਮੁਰੰਮਤ ਹੋ ਸਕੇਗੀ।
        ਮੀਟਿੰਗ ਦੌਰਾਨ ਸੋਨੀ ਨੇ ਕਿਹਾ ਕਿ ਇਸ ਕਾਲਜ ਵਿਚ ਐਮ.ਡੀ ਕਰਨ ਵਾਲੇ ਡਾਕਟਰਾਂ ਨੂੰ ਇਕ ਸਾਲ ਕਾਲਜ ਵਿੱਚ ਸੇਵਾਵਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਸਟਾਫ ਦੀ ਕਮੀ ਦੂਰ ਕਰਕੇ ਮਰੀਜਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨਾਂ ਹਸਪਤਾਲ ਵਿਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੇ ਆਕਸੀਜਨ ਪਲਾਂਟ ਨੂੰ ਚਾਲੂ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਉਕਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਿਦਿਆਰਥੀਆਂ ਤੇ ਮਰੀਜ਼ਾਂ ਨੂੰ ਰਾਹਤ ਦਿੱਤੀ ਜਾਵੇ। ਉਨਾਂ ਨੇ ਅੰਮਿ੍ਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹਸਪਤਾਲ ਤੇ ਕਾਲਜ ਵਿਚ ਸੂਰਜੀ ਊਰਜਾ ਪੈਦਾ ਕਰਨ ਵਾਲੇ ਪਲਾਂਟ ਲਗਾਉਣ ਦਾ ਐਲਾਨ ਵੀ ਕੀਤਾ। ਉਨਾਂ ਹਸਪਤਾਲ ਵਿਚ ਆਕਸੀਜਨ ਦੀ ਵਰਤੋਂ ਬਾਰੇ ਪੈਦਾ ਹੋਏ ਖਦਸ਼ਿਆਂ ਦੀ ਰਿਪੋਰਟ ਮੰਗਦੇ ਇਸ ਨੂੰ 15 ਦਿਨਾਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ।
        ਸੋਨੀ ਨੇ ਪੁਲਸ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਘੁੰਮ ਰਹੇ ਦਲਾਲਾਂ ਨੂੰ ਨੱਥ ਪਾਈ ਜਾਵੇ।ਉਨਾਂ ਮੈਡੀਕਲ ਸੁਪਰਡੰਟ ਨੂੰ ਵੀ ਹਦਾਇਤ ਕੀਤੀ ਕਿ ਵਾਰਡਾਂ ਦੀ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply