Monday, June 2, 2025
Breaking News

ਸਹੋਦਿਆ ਸਕੂਲ ਕੰਪਲੈਕਸ ਵਲੋਂ ਸੇਂਟ ਸੋਲਜਰ ਸਕੂਲ ਦੇ ਟੀਚਰਾਂ ਦਾ ਸਨਮਾਨ

ਜੰਡਿਆਲਾ ਗੁਰੂ, 17 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸੇਂਟ ਸੋਲਜਰ ਇਲੀਟ ਕਾਨਵੈਂਟ PUNJ1709201909ਸਕੂਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਕੰਪਿਊਟਰ ਵਿਭਾਗ ਅਧਿਆਪਕ ਕੁਲਦੀਪ ਸਿੰਘ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ ਹੈ।ਸ੍ਰੀ ਰਾਮ ਆਸ਼ਰਮ ਸਕੂਲ਼ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਲਦੀਪ ਸਿੰਘ ਨੂੰ ਮੋਮੈਂਟੋ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
              ਸਕੂਲ ਪਹੁੰਚਣ `ਤੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਸੁਖਚੈਨ ਸਿੰਘ ਤੇ ਨਰਿੰਦਰਪਾਲ ਕੌਰ, ਪ੍ਰਵੀਨ ਨੰਦਾ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਵਰਿੰਦਰ ਸਿੰਘ ਅਤੇ ਸਟਾਫ ਤੇ ਬੱਚਿਆਂ ਨੇ ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ ਅਤੇ ਕੁਲਦੀਪ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ।
 

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …

Leave a Reply