ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ `ਚ 20 ਸਤੰਬਰ ਤੋਂ 26 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਹੈ ਕਿ ਲਗਾਏ ਜਾਣ ਵਾਲੇ ਰੁਜਗਾਰ ਮੇਲਿਆਂ ਵਿੱਚ ਭਾਗ ਲੈਣ ਅਤੇ ਰੁਜਗਾਰ ਪ੍ਰਾਪਤ ਕਰਨ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ 20 ਸਤੰਬਰ ਨੂੰ ਅਮਨ ਭੱਲਾ ਕਾਲਜ ਵਿੱਚ ਲਗਾਏ ਜਾਣ ਵਾਲੇ ਰੁਜਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ 20 ਸਤੰਬਰ ਤੋਂ 26 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ, ਇੰਨਾਂ ਮੇਲਿਆਂ ਲਈ 6258 ਜੋਬ ਰੋਲ ਇਕੱਤਰ ਕੀਤੇ ਗਏ ਹਨ ਜਿਲ੍ਹੇ ਦੇ 3500 ਬੇਰੁਜਗਾਰ ਨੋਜਵਾਨਾਂ ਨੂੰ ਨੋਕਰੀ ਦੇਣ ਅਤੇ 3500 ਨੋਜਵਾਨਾਂ ਨੂੰ ਸਵੈ ਰੁਜਗਾਰ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋ ਜਿਲਾ ਪੱਧਰ `ਤੇ 3 ਮੈਗਾ ਜਾਬ ਫੇਅਰ ਲਗਾਏ ਜਾ ਰਹੇ ਹਨ।ਪਹਿਲਾ ਮੈਗਾ ਜਾਬ ਫੇਅਰ 20 ਸਤੰਬਰ ਨੂੰ ਅਮਨ ਭੱਲਾ ਇੰਜੀਅਰਿੰਗ ਕਾਲਜ ਕੋਟਲੀ ਜਿਲ੍ਹਾ ਪਠਾਨਕੋਟ, ਦੂਸਰਾ ਰੁਜਗਾਰ ਮੇਲਾ 24 ਸਤੰਬਰ ਨੂੰ ਗੋਰਮਿੰਟ ਆਈ.ਟੀ.ਆਈ (ਲੜਕੇ) ਪਠਾਨਕੋਟ ਅਤੇ ਤੀਸਰਾ ਰੁਜਗਾਰ ਮੇਲਾ 26 ਸਤੰਬਰ ਨੂੰ ਸ੍ਰੀ ਸਾਂਈ ਕਾਲਜ ਬੰਧਾਨੀ ਪਠਾਨਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆ ਵਿੱਚ ਪੰਜਾਬ ਭਰ ਤੋ 35 ਦੇ ਕਰੀਬ ਕੰਪਨੀਆਂ ਹਿੱਸਾ ਲੈ ਰਹੀਆਂ ਹਨ । ਚੁਣੇ ਗਏ ਨੌਜਵਾਨਾਂ ਨੂੰ ਯੋਗਤਾ ਦੇ ਅਧਾਰ `ਤੇ 5 ਹਜਾਰ ਰੁਪਏ ਤੋਂ ਲੈ ਕੇ 20 ਹਜਾਰ ਰੁਪਏ ਤੱਕ ਦੀ ਤਨਖਾਹ ਦਿੱਤੀ ਜਾਵੇਗੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …