ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਨ੍ਹਪੁਰ ਸਿੱਖ
ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਹੀ ਗੁੰਮ ਹੋ ਜਾਣ।ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੁੰਮੇਵਾਰਾਂ ਖਿਲਾਫ ਕਾਰਵਾਈ ਵੀ ਹੋਵੇ।ਉਨ੍ਹਾਂ ਆਖਿਆ ਕਿ 1984 ਵਿਚ ਦਿੱਲੀ ਤੋਂ ਬਾਅਦ ਕਾਨ੍ਹਪੁਰ ਵਿਚ ਸਿੱਖ ਕਤਲੇਆਮ ਨੇ ਸਿੱਖ ਮਾਨਸਿਕਤਾ ਨੂੰ ਡੂੰਘੇ ਜਖਮ ਦਿੱਤੇ ਹਨ, ਜਿਸ ਦਾ ਇਨਸਾਫ ਮਿਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੂੰ ਇਸ ਦਾ ਸਖਤ ਨੋਟਿਸ ਲੈਣਾ ਬਣਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media