ਵਾਤਾਵਰਣ ਨੂੰ ਪਰਾਲੀ ਦੇ ਧੂੰਏ ਤੋਂ ਬਚਾਉਣ ਲਈ ਸਰਕਾਰ ਸਖਤੀ ਦੇ ਰੋਂਅ `ਚ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ‘ਆ ਰਹੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਨੂੰ ਸਾੜਨ ਤੋਂ ਬਚਾਉਣ ਅਤੇ ਉਸ ਨੂੰ
ਖੇਤਾਂ ਵਿਚ ਹੀ ਸੰਭਾਲਣ ਲਈ ਸਰਕਾਰ ਦੁਆਰਾ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪਰਾਲੀ ਨੂੰ ਖੇਤਾਂ ਦੀ ਮਿੱਟੀ ਵਿਚ ਹੀ ਖਪਾਉਣ ਲਈ ਖੇਤੀ ਮਸ਼ੀਨੀਰ ਵੱਡੀ ਰਿਆਇਤ `ਤੇ ਦਿੱਤੀ ਜਾ ਰਹੀ ਹੈ। ਫਿਰ ਵੀ ਜੇਕਰ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦਾ ਯਤਨ ਕਰਨਗੇ ਤਾਂ ਉਨਾਂ ਦੇ ਚਲਾਨ ਕੱਟਣ ਲਈ ਪਿੰਡ ਪੱਧਰ ਉਤੇ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਉਕਤ ਵਿਸ਼ੇ `ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕੀਤਾ। ਉਨਾਂ ਦੱਸਿਆ ਕਿ ਜਿਲ੍ਹੇ ਦੀਆਂ 860 ਪੰਚਾਇਤਾਂ ਨੂੰ ਧਿਆਨ ਵਿਚ ਰੱਖਕੇ ਟੀਮਾਂ ਨੂੰ ਕੰਮ ਵੰਡ ਦਿੱਤਾ ਗਿਆ ਹੈ, ਜਿਸ ਵਿਚ ਖੇਤੀ, ਮਾਲ, ਨਹਿਰੀ, ਸਹਿਕਾਰੀ, ਪੰਚਾਇਤ, ਬਿਜਲੀ, ਪੁਲਿਸ ਅਤੇ ਪ੍ਰਦੂਸ਼ਣ ਬੋਰਡ ਦੇ ਕਰਮਚਾਰੀ ਸ਼ਾਮਿਲ ਹਨ।
ਉਨਾਂ ਹਦਾਇਤ ਕੀਤੀ ਕਿ ਅਗੇਤਾ ਝੋਨੇ ਦੀ ਕਟਾਈ ਜਿਲ੍ਹੇ ਵਿਚ ਸ਼ੁਰੂ ਹੋ ਚੁੱਕੀ ਹੈ ਅਤੇ ਇੰਨਾਂ ਕਿਸਾਨਾਂ ਨੂੰ ਨਜ਼ਰ ਰੱਖੀ ਜਾਵੇ। ਇਸ ਤੋਂ ਇਲਾਵਾ ਦੂਸਰੇ ਕਿਸਾਨ ਜਿੰਨਾ ਨੇ ਅਜੇ ਝੋਨਾ ਕੱਟਣਾ ਹੈ, ਨੂੰ ਪਿੰਡ ਪੱਧਰ ਉਤੇ ਪਰਾਲੀ ਨੂੰ ਸਾੜਨ ਨਾਲ ਖੇਤ ਅਤੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂੰ ਕਰਵਾਇਆ ਜਾਵੇ ਅਤੇ ਜੇਕਰ ਫਿਰ ਵੀ ਕੋਈ ਕਿਸਾਨ ਪਰਾਲੀ ਸਾੜਦਾ ਹੈ ਅਤੇ ਪ੍ਰਦੂਸ਼ਣ ਦੇ ਬਣਦੇ ਨਿਯਮ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਇਸ ਮੌਕੇ ਮੀਟਿੰਗ ਵਿਚ ਐਸ.ਡੀ.ਐਮ ਰਜਤ ਉਬਰਾਏ, ਸ਼ਿਵਰਾਜ ਸਿੰਘ ਬੱਲ, ਸ੍ਰੀਮਤੀ ਅਲਕਾ, ਅਸ਼ੋਕ ਕੁਮਾਰ, ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ, ਜਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ, ਡੀ.ਡੀ.ਪੀ.ਓ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media