Tuesday, April 14, 2026

ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਤਰਨਤਾਰਨ ਜਿਲੇ `ਚ 24 ਸਤੰਬਰ ਤੋਂ

ਜਿਲ੍ਹਾ ਫੈਂਸਿੰਗ ਐਸੋਸੀਏਸ਼ਨ ਤਰਨਤਾਰਨ ਦਾ ਪੁਨਰਗਠਨ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) –  ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਇਸ ਵਾਰ ਤਰਨਤਾਰਨ Sports1ਜਿਲ੍ਹਾ ਕਰ ਰਿਹਾ ਹੈ ਅਤੇ ਇਹ ਮੁਕਾਬਲੇ 21 ਤੋਂ 24 ਸਤੰਬਰ ਤੱਕ ਸ੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਵਿਚ ਕਰਵਾਏ ਜਾਣਗੇ।ਜਿਲ੍ਹਾ ਫੈਂਸਿੰਗ ਐਸੋਸੀਏਸ਼ਨ ਦੇ ਚੇਅਰਮੈਨ ਹਰਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਇਹ ਰਾਜ ਪੱਧਰੀ ਚੈਂਪੀਅਨਸ਼ਿਪ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਅਤੇ ਸਾਰੇ ਆਉਣ ਵਾਲੇ ਮਹਿਮਾਨਾਂ ਨੂੰ ਗੁਰੂ ਸਾਹਿਬ ਨਾਲ ਸਬੰਧਤ ਪੁਸਤਕਾਂ ਹੀ ਯਾਦਗਾਰੀ ਚਿੰਨ ਵਜੋਂ ਦਿੱਤੀਆਂ ਜਾਣਗੀਆਂ।
 ਐਸੋਸੀਏਸ਼ਨ ਦੇ ਜਨਰਲ ਸਕੱਤਰ ਹਜ਼ਾਰਾ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 14 ਸਾਲ ਅਤੇ 17 ਸਾਲ ਤੱਕ ਦੇ ਲੜਕੇ ਤੇ ਲੜਕੀਆਂ ਭਾਗ ਲੈਣਗੇ।ਉਨਾਂ ਦੱਸਿਆ ਕਿ ਇਕ ਅਨੁਮਾਨ ਅਨੁਸਾਰ 250 ਤੋਂ ਵੱਧ ਖਿਡਾਰੀ ਇਸ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੇ ਹਨ, ਜਿੰਨਾ ਵਾਸਤੇ ਰਿਹਾਇਸ਼ ਅਤੇ ਖਾਣ-ਪੀਣ ਦੇ ਪ੍ਰਬੰਧ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
             ਉਨਾਂ ਦੱਸਿਆ ਕਿ ਐਸੋਸੀਏਸ਼ਨ ਦਾ ਪੁਨਰਗਠਨ ਵੀ ਕੀਤਾ ਗਿਆ ਹੈ, ਜਿਸ ਤਹਿਤ ਸ਼ੇਰਜੰਗ ਸਿੰਘ ਨੂੰ ਸੀਨੀਅਰ ਵਾਇਸ ਪ੍ਰਧਾਨ, ਦਿਲਬਾਗ ਸਿੰਘ ਪੰਡੋਰੀ ਨੂੰ ਜੁਆਇੰਟ ਸਕੱਤਰ ਅਤੇ ਜਤਿੰਦਰਪਾਲ ਸਿੰਘ ਨੂੰ ਮੈਂਬਰ ਲਿਆ ਗਿਆ। ਇਸ ਤੋਂ ਇਲਾਵਾ ਬਲਹਾਰ ਸਿੰਘ ਨੂੰ ਮੈਂਬਰ ਤੋਂ ਜਆੁਇੰਟ ਸਕੱਤਰ ਅਤੇ ਗੁਨਵੰਤ ਸਿੰਘ ਨੂੰ ਵਾਈਸ ਪ੍ਰਧਾਨ ਵਜੋਂ ਨਿਯੁੱਕਤ ਕੀਤਾ ਗਿਆ।
              ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਸੀਪਲ ਤਰਨਜੀਤ ਸਿੰਘ, ਵਰਿੰਦਰਜੀਤ ਸਿੰਘ, ਸ਼ਰਦ ਕੁਮਾਰ, ਦਿਲਬਾਗ ਸਿੰਘ, ਅਰਵਿੰਦਰ ਸਿੰਘ, ਮਨਜੀਤ ਸਿੰਘ ਝਬਾਲ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply