19 ਤੋਂ 30 ਸਤੰਬਰ ਤੱਕ ਲਗਾਏ ਜਾਣਗੇ 5 ਮੈਗਾ ਰੋਜ਼ਗਾਰ ਮੇਲੇ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੰਮ੍ਰਿਤਸਰ ਜਿਲ੍ਹੇ
ਵਿੱਚ 19 ਤੋਂ 30 ਸਤਬੰਰ 5 ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਹ ਮੇਲੇ 19, 23, 25, 27 ਅਤੇ 30 ਸਤੰਬਰ ਨੂੰ ਕ੍ਰਮਵਾਰ ਆਈ.ਟੀ.ਆਈ ਅਜਨਾਲਾ, ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਣਜੀਤ ਐਵੀਨਿਊ, ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਅਤੇ ਆਈ.ਟੀ.ਆਈ ਰਈਆ ਵਿਖੇ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਲਗਭਗ 150 ਕੰਪਨੀਆਂ ਵੱਲੋਂ 12622 ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿਤੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਹਿਲਾ ਰੋਜ਼ਗਾਰ ਮੇਲਾ 19 ਸਤੰਬਰ 2019 ਨੂੰ ਸਰਕਾਰੀ ਆਈ.ਟੀ.ਆਈ ਅਜਨਾਲਾ ਵਿਖੇ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਲਗਭਗ 40 ਤੋਂ 50 ਕੰਪਨੀਆਂ ਭਾਗ ਲੈਸਗੀਆਂ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਏ ਜਾਣਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media