ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ `ਚ ਬਤੌਰ ਪ੍ਰਚਾਰਕ ਦੀ ਸੇਵਾ ਨਿਭਾਅ ਰਹੇ ਬਲਵਿੰਦਰ
ਸਿੰਘ ਮਾਲਵੜਾ ਦੇ ਸਮੁੱਚੇ ਪਰਿਵਾਰ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਉਦੇ ਸਿੰਘ ਦਾ ਵਿਸ਼ੇਸ ਤੌਰ `ਤੇ ਸਨਮਾਨ ਕੀਤਾ ਗਿਆ।ਪ੍ਰਧਾਨ ਬਣਨ ਤੋਂ ਬਾਅਦ ਲੌਂਗੋਵਾਲ ਪਰਿਵਾਰ ਨੂੰ ਮਿਲਣ ਗਏ ਸਨ।ਉਨਾਂ ਕਿਹਾ ਕਿ ਇਹ ਸਮੁੱਚਾ ਪਰਿਵਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਖੜਾ ਹੈ।ਪਹਿਲਾਂ ਇਸ ਪੰਥਕ ਪਰਿਵਾਰ ਨੇ ਸੰਤ ਜੀ ਨਾਲ ਸੇਵਾ ਕੀਤੀ ਅਤੇ ਬਾਅਦ `ਚ ਬਾਬਾ ਪ੍ਰੀਤਮ ਸਿੰਘ ਤਿਆਗੀ ਨਾਲ ਸੇਵਾ ਕਰਦਾ ਆ ਰਿਹਾ ਹੈ।ਭਾਵੇਂ ਬਾਬਾ ਜੀ ਇਸ ਦੁਨੀਆ ਵਿੱਚ ਨਹੀਂ ਰਹੇ ਫਿਰ ਵੀ ਇਨਾਂ ਵਲੋਂ ਗੁਰੂ ਘਰ ਦੀ ਸੇਵਾ ਬੜੀ ਸ਼ਰਧਾ ਭਾਵਨਾ ਨਾਲ ਕੀਤੀ ਜਾਂਦੀ ਹੈ।ਇਸ ਮੌਕੇ ਜਰਨੈਲ ਸਿੰਘ, ਭਾਨ ਸਿੰਘ, ਪੂਰਨ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media