ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੇ ਕੀਤੀ ਸ਼ਿਰਕਤ
ਲੌਂਗੋਵਾਲ, 18 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਨਾਜ ਮੰਡੀ
ਮੂਨਕ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਦੌਰਾਨ 757 ਉਮੀਦਵਾਰਾਂ ਦੀ ਚੋਣ ਰੋਜ਼ਗਾਰ ਲਈ ਕੀਤੀ ਗਈ।ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਰੋਜ਼ਗਾਰ ਮੇਲੇ ਦਾ ਜਾਇਜ਼ਾ ਲੈਂਦਿਆ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਪੁਹੰਚੇ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਦੇ ਨਾਲ-ਨਾਲ ਵੱਖ-ਵੱਖ ਰੋਜ਼ਗਾਰ ਦਾਤਾ ਕੰਪਨੀਆਂ ਦੇ ਨੁਮਾਇੰਦਿਆਂ ਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਤ`ੇ ਸੰਤੁਸ਼ਟੀ ਪ੍ਰਗਟਾਉਂਦਿਆ ਕਿਹਾ ਕਿ ਇਹ ਪਲੇਟਫਾਰਮ ਲੋੜਵੰਦ ਅਤੇ ਹੁਨਰਮੰਦ ਨੌਜਵਾਨ ਪੀੜੀ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ।ਬੀਬੀ ਭੱਠਲ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ `ਤੇ ਕੀਤੇ ਜਾ ਰਹੇ ਯਤਨ ਵੀ ਸ਼ਲਾਘਾਯੋਗ ਹਨ ਅਤੇ ਵੱਧ ਤੋਂ ਵੱਧ ਲੋੜਵੰਦਾਂ ਨੂੰ ਰਜਿਸਟਰੇਸ਼ਨ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਪੋਰਟਲ `ਤੇ ਕਰਵਾਉਣੀ ਚਾਹੀਦੀ ਹੈ।
ਐਸ.ਡੀ.ਐਮ ਮੂਨਕ ਸੂਬਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਘਰ ਘਰ ਰੋਜ਼ਗਾਰ ਪੋਰਟਲ `ਤੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਨੂੰ ਅਗੇਤੇ ਤੌਰ `ਤੇ ਜਾਣੂ ਕਰਵਾਇਆ ਗਿਆ।ਰੋਜ਼ਗਾਰ ਮੇਲੇ ਦੌਰਾਨ 1014 ਉਮੀਦਵਾਰਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਸਵੈ ਰੋਜ਼ਗਾਰ ਲਈ 142 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ।ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਤੰਬਰ ਮਹੀਨੇ ਤੋਂ ਮੈਗਾ ਰੋਜ਼ਗਾਰ ਮੇਲੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਭਵਾਨੀਗੜ੍ਹ, ਧੂਰੀ ਤੇ ਅਹਿਮਦਗੜ੍ਹ ਵਿਖੇ ਆਯੋਜਿਤ ਰੋਜ਼ਗਾਰ ਮੇਲਿਆਂ ਨੂੰ ਵੀ ਪ੍ਰਾਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਵਿੱਚ 573, ਧੂਰੀ ਵਿਖੇ 469 ਪ੍ਰਾਰਥੀਆਂ ਅਤੇ ਅਹਿਮਦਗੜ੍ਹ ਵਿਚ 509 ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਸੀ।19 ਸਤੰਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ, 23 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ, 25 ਸਤੰਬਰ ਨੂੰ ਕੇ.ਸੀ.ਟੀ ਗਰੁੱਪ ਆਫ਼ ਇੰਸਟੀਚਿਊਸ਼ਨ ਲਹਿਰਾ, 27 ਸਤੰਬਰ ਨੂੰ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਅਤੇ 30 ਸਤੰਬਰ ਨੂੰ ਭਾਈ ਗੁਰਦਾਸ ਇੰਸਟੀਚਿਊਸ਼ਨ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media