ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਤੋਂ ਐਗਰੀਕਲਚਰ ਦੀ ਵਿਦਿਆ ਪ੍ਰਾਪਤ ਕਰਨ
ਵਾਲੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਨਾਮਵਰ ਖੇਤੀਬਾੜੀ ਵਿਗਿਆਨੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ ’ਤੇ ਅੱਜ ਕਾਲਜ ਦੇ ਵਿਹੜੇ ’ਚ ਸ਼ੋਕ ਸਭਾ ਆਯੋਜਿਤ ਕੀਤੀ ਗਈ।ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਗਿੱਲ ਦੇ ਅਚਨਚੇਤੀ ਦਿਹਾਂਤ ’ਤੇ ਸੋਕ ਸਭਾ ਮੌਕੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਹੋਣਹਾਰ ਸਾਬਕਾ ਵਿਦਿਆਰਥੀ ਸਨ, ਜਿਨ੍ਹਾਂ ਨੇ ਇੱਥੋਂ ਵਿਦਿਆ ਪ੍ਰਾਪਤ ਕਰਕੇ ਖ਼ਾਲਸਾ ਕਾਲਜ ਦਾ ਨਾਮ ਰੌਸ਼ਨਾਇਆ।
ਸੋਕ ਸਭਾ ਮੌਕੇ ਛੀਨਾ ਦੀ ਮੌਜ਼ੂਦਗੀ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਐਗਰੀਕਲਚਰ ਵਿਭਾਗ ਦੇ ਮੁੱਖੀ ਡਾ. ਰਣਦੀਪ ਕੌਰ ਬੱਲ ਤੋਂ ਇਲਾਵਾ ਕਾਲਜ ਸਟਾਫ਼, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਡਾ. ਗਿੱਲ ਨੂੰ ਸ਼ਰਧਾਂਜ਼ਲੀ ਭੇਟ ਕੀਤੀ।
ਛੀਨਾ ਨੇ ਡਾ. ਗਿੱਲ ਨੂੰ ਨਿੱਘੇ ਸੁਭਾਅ, ਹੋਣਹਾਰ ਵਿਦਿਆਰਥੀ, ਪ੍ਰਸਿੱਧ ਵਿਗਿਆਨੀ, ਖੇਤੀਬਾੜੀ ’ਚ ਤਜੱਰਬੇਕਾਰ ਇਨਸਾਨ ਵਜੋਂ ਵਿਛੜੀ ਰੂਹ ਨੂੰ ਯਾਦ ਕੀਤਾ।ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਗਿੱਲ ਨੇ 2016 ’ਚ ਕਾਲਜ ਦਾ ਦੌਰਾ ਕੀਤਾ ਸੀ ਅਤੇ ਖੇਤੀਬਾੜੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਖੇਤੀਬਾੜੀ ਸਬੰਧੀ ਨੁਕਤੇ ਸਾਂਝੇ ਕੀਤੇ ਸਨ।ਉਨ੍ਹਾਂ ਕਿਹਾ ਕਿ ਡਾ. ਗਿੱਲ ਨੇ ਸੰਨ 1945 ਤੋਂ 1949 ਤੱਕ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਸਬੰਧੀ ਸਿੱਖਿਆ ਪ੍ਰਾਪਤ ਕੀਤੀ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਪ੍ਰੋ: ਸੁਖਮੀਨ ਬੇਦੀ, ਪ੍ਰੋ: ਸਤਨਾਮ ਸਿੰਘ, ਪ੍ਰੋ: ਗੁਰਦੇਵ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਅਤੇ ਹੋਰ ਮੌਜ਼ੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media