Thursday, June 12, 2025
Breaking News

ਵਿੱਤ ਮੰਤਰੀ ਬਾਦਲ ਦੀ ਅਗਵਾਈ `ਚ ਅੰਮ੍ਰਿਤਸਰ ਦੇ ਵਿਕਾਸ ਲਈ ਉੱਚ ਪੱਧਰੀ ਮੀਟਿੰਗ

ਸ਼ਹਿਰ ਲਈ 20 ਕਰੋੜ ਤੇ ਵਿਧਾਇਕਾਂ ਦੇ ਅਖਤਿਆਰੀ ਫੰਡ ਲਈ 50-50 ਲੱਖ ਜਾਰੀ ਕਰਨ ਦਾ ਐਲਾਨ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਦੇ PUNJ1809201916ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਤੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੇ ਮਕਸਦ ਨਾਲ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਉੱਚ ਪੱਧਰੀ ਮੀਟਿੰਗ ਹੋਈ।ਜਿਸ ਵਿੱਚ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਡਾ: ਰਾਜਕੁਮਾਰ ਵੇਰਕਾ ਚੇਅਰਮੈਨ ਵੇਅਰਹਾਊਸ ਪੰਜਾਬ, ਕੈਬਨਿਟ ਮੰਤਰੀ ਇੰਦਰਬੀਰ ਸਿੰਘ ਬੁਲਾਰੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਵਿਧਾਇਕ ਸੁਨੀਲ ਦੱਤੀ ਤੇ ਆਧਾਰਿਤ ਵਫਦ ਨੇ ਉਨ੍ਹਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਸੰਬੰਧੀ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।
ਵਫਦ ਵਿੱਚ ਪੁੱਜੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਡਾ: ਰਾਜਕੁਮਾਰ ਵੇਰਕਾ ਕੈਬਨਿਟ ਮੰਤਰੀ, ਇੰਦਰਬੀਰ ਸਿੰਘ ਬੁਲਾਰੀਆ ਕੈਬਨਿਟ ਮੰਤਰੀ, ਵਿਧਾਇਕ ਸੁਨੀਲ ਦੱਤੀ ਨੇ ਵਿੱਤ ਮੰਤਰੀ ਬਾਦਲ ਨੂੰ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਵਲੋਂ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖਾਂ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਪੱਧਰੀ ਦਿੱਖ ਦੇਣ ਦੇ ਕੀਤੇ ਵਾਅਦੇ ਮੁਤਾਬਿਕ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਿਆ ਜਾ ਸਕੇ।ਜਿਸ ਸੰਬੰਧੀ ਗਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਏਗਾ ਤੇ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿਤੀ ਜਾਵੇਗੀ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੀ ਇਮਾਰਤ ਦੇ ਕੰਮ ਨੂੰ ਪੂਰਾ ਕਰਨ 10 ਕਰੋੜ ਤੁਰੰਤ ਜਾਰੀ ਕਰਨ ਦਾ ਐਲਾਣ ਕੀਤਾ ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਟ ਹਾਊਸ ਦੀ ਬਿਲਡਿੰਗ ਦੇ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ 10 ਕਰੋੜ ਰੁਪਏ ਜਾਰੀ ਕਰਨ ਦਾ ਵਾਅਦਾ ਕੀਤਾ।
ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਮੁਤਾਬਿਕ ਹਰੇਕ ਹਲਕਾ ਵਿਧਾਇਕ ਦਾ ਸਲਾਨਾ ਅਖਤਿਆਰੀ ਫੰਡ ਮੁਹੱਈਆ ਕਰਾਇਆ ਜਾਣਾ ਹੈ।ਜਿਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਸਮੂਹ ਹਲਕਾ ਵਿਧਾਇਕਾਂ ਦੇ ਅਖਤਿਆਰੀ ਫੰਡ ਲਈ 50-50 ਲੱਖ ਰੁਪਏ ਹਰੇਕ ਹਲਕਾ ਵਿਧਾਇਕ ਨੂੰ ਜਾਰੀ ਕਰ ਦਿਤੇ ਗਏ ਹਨ ਇਸ ਨਾਲ ਸਮੁੱਚੇ ਅੰਮ੍ਰਿਤਸਰ ਦਾ ਵਿਕਾਸ ਵੱਡੇ ਪੱਧਰ ਤੇ ਹੋਵੇਗਾ।ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਸੂਬਾ ਸਰਕਾਰ ਨੇ ਜਿਥੇ ਕਿਸਾਨਾਂ ਦੇ ਕਰਜੇ ਮੁਆਫ ਕਰਕੇ ਨਵਾਂ ਇਤਿਹਾਸ ਰਚਿਆ ਹੈ ਉਥੇ ਹੀ ਆਉਣ ਵਾਲੇ ਸਮੇਂ ਵਿੱਚ ਨੌਜੁਆਨਾਂ, ਮਜ਼ਦੂਰਾਂ ਤੇ ਕਾਰੋਬਾਰੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਫੰਡ ਉਹ ਫੰਡ ਹਨ ਜਿਨ੍ਹਾਂ ਦੀ ਪਹਿਲ਼ਾਂ ਤੋਂ ਪ੍ਰਵਾਨਗੀ ਮਿਲੀ ਹੋਈ ਹੈ ਉਨ੍ਹਾਂ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਦੇ ਸਲੱਮ ਏਰੀਏ ਦੇ ਵਿਕਾਸ, ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੁੱਚੀਆਂ ਸੜਕਾਂ ਦੀ ਮੁਰੰਮਤ, ਸਿਹਤ ਤੇ ਸਿੱਖਿਆ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਤੇ ਗੰਦੇ ਪਾਣੀ ਦੇ ਨਿਕਾਸ ਅਤੇ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਲਈ ਮੁੱਖ ਮੰਤਰੀ ਪੰਜਾਬ ਤੋਂ ਪ੍ਰਵਾਨਗੀ ਲੈ ਕੇ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦਾ ਵਿਕਾਸ ਜੰਗੀ ਪੱਧਰ `ਤੇ ਹੋਵੇਗਾ ਤੇ ਅੰਮ੍ਰਿਤਸਰ ਵਿਸ਼ਵ ਪੱਧਰੀ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਨਾਮ ਦਰਜ ਕਰਵਾਏਗਾ।ਵਿੱਤ ਮੰਤਰੀ ਵਲੋਂ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਫੰਡ ਅਤੇ ਹਲਕਾ ਵਿਧਾਇਕਾਂ ਦੇ ਅਖਤਿਆਰੀ ਕੋਟੇ ਲਈ ਜਾਰੀ ਗ੍ਰਾਂਟਾਂ ਲਈ ਅੰਮ੍ਰਿਤਸਰ ਦੇ ਸਮੂਹ ਹਲਕਾ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਵਲੋਂ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਗਿਆ।

Check Also

ਕਵੀ ਰਵਿੰਦਰ ਸਿੰਘ ਨਾਲ ਸਿਰਜਣ ਪ੍ਰਕਿਰਿਆ ਦਾ 27ਵਾਂ ਸਮਾਗਮ ਸਫਲਤਾਪੂਰਵਕ ਸੰਪਨ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਸੰਸਥਾ ਵਲੋਂ ਸੰਚਾਲਿਤ ਮਹੀਨਾਵਾਰ ਸਾਹਿਤਕ …

Leave a Reply