ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅਕਾਦਮਿਕ, ਸਭਿਆਚਾਰਕ ਅਤੇ ਹੋਰ ਗਤੀਵਿਧੀਆਂ ਦੇ ਖੇਤਰ ਵਿਚ ਉਚ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 50ਵਾਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੋਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਡਾ. ਰਮੇਸ਼ ਆਰਿਆ ਉਪ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ।ਕਾਲਜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਖੁਸ਼ਹਾਲੀ ਦੇ ਪ੍ਰਤੀਕ ਪੌਦੇ ਭੇਂਟ ਕਰਕੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸਮਾਰੋਹ ਦਾ ਆਗਾਜ਼ ਡੀ.ਏ.ਵੀ ਗਾਨ ਤੇ ਵੇਦ ਮੰਤਰ ਦੇ ਉਚਾਰਨ ਤਹਿਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ਵਿੱਚ ਮੈਰਿਟ ਪੁਜ਼ੀਸ਼ਨਾਂ ਬਰਕਰਾਰ ਰੱਖਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।ਉਹਨਾਂ ਨੇ ਕਾਲਜ ਦੀ ਸਾਲਾਨਾ ਉਪਲੱਬਧੀਆਂ ਬਾਰੇ ਰਿਪੋਰਟ ਪੜ੍ਹੀ।ਉਹਨਾਂ ਕਿਹਾ ਕਿ ਜ਼ਿੰਦਗੀ ਵਿਚ ਸਫਲਤਾ ਲਈ ਦ੍ਰਿੜ੍ਹਤਾ, ਉਤਸ਼ਾਹ, ਦਿਆਲਤਾ, ਮਾਨਵਤਾ ਅਤੇ ਵਿਚਾਰਾਂ ਵਿਚ ਲਚਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ।
ਵਿਧਾਇਕ ਸੁਨੀਲ ਦੱਤੀ ਸਿੱਖਿਆ ਦੀ ਗੁਣਵੱਤਾ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ ਕਿਹਾ ਕਿ ਸੁਨਹਿਰੀ ਸਮਾਜ ਸਿਰਜਨ ਵਿਚ ਅਧਿਆਪਕ ਬਹੁਤ ਵੱਡਾ ਰੋਲ ਨਿਭਾਉਂਦੇ ਹਨ।ਜ਼ਿੰਦਗੀ ਜਿਊਣ ਲਈ ਹਰ ਹਾਲਾਤ ਵਿਚ ਸਕਾਰਾਤਮਕ ਸੋਚ ਲਾਜ਼ਮੀ ਹੈ।ਵਿਧਾਇਕ ਦੱਤੀ ਨੇ ਕਾਲਜ ਦੇ ਵਿਕਾਸ ਲਈ 5 ਲੱਖ ਗਰਾਂਟ ਪ੍ਰਦਾਨ ਕੀਤੀ।
ਕਾਲਜ ਦੀਆਂ ਲਗਭਗ 725 ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ।ਮਿਸ ਹਰਸੀਰਤ ਰੰਧਾਵਾ ਨੂੰ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਵਿਚ ਉਚ ਸਥਾਨ ਪ੍ਰਾਪਤ ਕਰਨ ਲਈ ਲੇਟ ਸ਼੍ਰੀਮਤੀ ਸਰਸਵਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵੱਲੋਂ ਕਾਲਜ ਦਾ `ਸ਼ਾਚੀ` ਮੈਗਜ਼ੀਨ ਰਿਲੀਜ਼ ਕੀਤਾ ਗਿਆ।ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਸੂਫ਼ੀ ਕਲਾਮ ਦੀ ਪੇਸ਼ਕਾਰੀ ਕੀਤੀ ਗਈ।ਮਲਟੀਮੀਡੀਆ ਵਿਭਾਗ ਵਲੋਂ, ਦੇਸ਼ ਦੇ ਪ੍ਰਧਾਨ ਮੰਤਰੀ ਦੁਆਰਾ `ਫਿਟ ਇੰਡੀਆ ਮੂਵਮੈਂਟ` `ਤੇ ਲਾਂਚ ਕੀਤੀ ਗਈ ਇਕ ਡਾਕੂਮੈਂਟਰੀ ਤਿਆਰ ਕਰਕੇ ਪੇਸ਼ ਕੀਤੀ ਗਈ।
ਡਾ. ਰਮੇਸ਼ ਆਰਿਆ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੱਤਾ ਅਤੇ ਆਰਿਆ ਸਮਾਜ ਤੇ ਡੀ.ਏ.ਵੀ ਦੁਆਰਾ ਦਿੱਤੀਆਂ ਕਦਰਾਂ ਕੀਮਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।
ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ ਸੁਦਰਸ਼ਨ ਕਪੂਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮੋਹਿੰਦਰਜੀਤ ਸਿੰਘ, ਸ਼੍ਰੀਮਤੀ ਬਲਬੀਰ ਕੌਰ ਬੇਦੀ, ਚਰਨਜੀਤ ਰਾਏ ਮਹਿੰਦਰੂ, ਰਾਜੀਵ ਸਹਿਗਲ, ਮੁਕੇਸ਼ ਆਨੰਦ, ਸ਼੍ਰੀਮਤੀ ਭਾਰਤੀ ਸ਼ਰਮਾ, ਪਰਮਜੀਤ ਸਿੰਘ, ਗੁਰਪਾਲ ਸਿੰਘ ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਮੌਜੂਦ ਸਨ। ਸਮਾਰੋਹ ਦੀ ਸਮਾਪਤੀ ਰਾਸ਼ਟਰ ਗਾਨ ਨਾਲ ਕੀਤੀ ਗਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …