Saturday, August 9, 2025
Breaking News

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 500 ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ – ਪ੍ਰਭਦੀਪ ਕੌਰ

ਜਿਲੇ੍ ਦੇ 36 ਪ੍ਰਾਈਵੇਟ ਹਸਪਤਾਲ ਸੂਚੀਬੱਧ, 5 ਲੱਖ ਤੱਕ ਹੁੰਦਾ ਏ ਮੁਫ਼ਤ ਇਲਾਜ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲੇ੍ਹ ਅੰਦਰ 500 ਤੋਂ ਵੱਧ ਲੋਕ PUNJ19092019010ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ 155323 ਲੋਕਾਂ ਨੂੰ ਬੀਮਾ ਯੋਜਨਾ ਕਾਰਡ ਵੰਡੇ ਗਏ ਹਨ।  
     ਡਾ: ਪ੍ਰਭਦੀਪ ਕੌਰ ਜੌਹਲ ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਆਰਥਿਕ ਅਤੇ ਪੱਛੜੇ ਹੋਏ ਲੋਕਾਂ ਦੇ ਬੀਮਾ ਕਾਰਡ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਿਲੇ ਦੇ 9 ਸਰਕਾਰੀ ਅਤੇ 36 ਸੂਚੀਬੱਧ ਪ੍ਰਾਈਵੇਟ ਹਸਪਾਤਲਾਂ ਵਿੱਚ ਇਸ ਸਕੀਮ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਡਾ: ਜੌਹਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਰਿਵਾਰ ਦਾ ਕੋਈ ਵੀ ਮੈਂਬਰ 5 ਲੱਖ ਰੁਪਏ ਤੱਕ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ।ਜਿਲੇ ਅੰਦਰ ਪੈਂਦੇ 125 ਕਾਮਨ ਸਰਵਿਸ ਸੈਂਟਰਾਂ ਵਿੱਚ ਕਾਰਡ ਬਣਵਾਏ ਜਾ ਸਕਦੇ ਹਨ। ਡਾ. ਜੌਹਲ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ 238 ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 258 ਮਰੀਜ ਇਸ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਚੁੱਕੇ ਹਨ।
    ਡਾ: ਜੌਹਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਟਾਰੀ, ਰਾਜਾਸਾਂਸੀ ਅਤੇ ਸੁਲਤਾਨਵਿੰਡ ੲੈਰੀਆ ਵਿਖੇ ਕੈਂਪ ਲਗਾ ਕੇ ਲੋਕਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਕ ਪਰਿਵਾਰ ਦਾ 5 ਲੱਖ ਰੁਪਏ ਤੱਕ ਦਾ ਇਲਾਜ ਕੈਸ਼ਲੈਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜੋਰ ਪਰਿਵਾਰਾਂ ਲਈ ਇਹ ਸਕੀਮ ਕਾਫੀ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ।
     ਡਾ: ਪ੍ਰਭਦੀਪ ਕੌਰ ਨੇ ਦੱਸਿਆ ਕਿ ਰਾਜਾਸਾਂਸੀ ਵਿਖੇ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਦੀ ਅਗਵਾਈ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਦਾ ਇਕ ਕੈਂਪ ਲਗਾਇਆ ਗਿਆ।ਜਿਸ ਵਿੱਚ ਸਰਕਾਰੀਆ ਵੱਲੋਂ ਲੋਕਾਂ  ਨੂੰ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਵੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੁਲਤਾਨਵਿੰਡ ਰੋਡ, ਅਟਾਰੀ ਅਤੇ ਅਜਨਾਲਾ ਵਿਖੇ ਵੀ ਇਸ ਯੋਜਨਾਂ ਤਹਿਤ ਕੈਂਪ ਲਗਾ ਕੇ ਮੌਕੇ ਤੇ ਹੀ ਲੋਕਾਂ ਨੂੰ ਕਾਰਡਾਂ ਦੀ ਵੰਡ ਕੀਤੀ ਗਈ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply