ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ
ਸ਼ਕਤੀ ਨਗਰ ਵਿਖੇ ਬਣਨ ਵਾਲੀਆਂ ਗਲੀਆਂ ਨਾਲੀਆਂ ਦੇ 35 ਲੱਖ ਲਾਗਤ ਦੇ ਕੰਮਾਂ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ।ਉਨਾਂ੍ਹ ਦੱਸਿਆ ਕਿ ਝਬਾਲ ਰੋਡ ਤੋ ਲੈ ਕੇ ਫੋਕਲ ਪੁਆਇੰਟ ਤੱਕ ਗੰਦੇ ਨਾਲੇ ਦੀ ਸਫਾਈ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਤਿੰਨ ਵਿਧਾਨ ਸਭਾ ਹਲਕਿਆਂ ਦੋ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।ਸ਼ਹਿਰ ਦੇ ਅੰਦਰ ਪੈਂਦੇ ਸਾਰੇ ਇਲਾਕੇ ਦੀਆਂ ਸਟਰੀਟ ਲਾਇਟਾਂ ਦੀ ਵੀ ਠੀਕ ਕਰਵਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਵਿਕਾਸ ਸੋਨੀ ਕੋਸਲਰ, ਸ਼੍ਰੀਮਤੀ ਕੁਲਬੀਰ ਕੌਰ ਦਾਰਾ ਕੋਸਲਰ, ਮਹੇਸ਼ ਖੰਨਾ ਕੋਸਲਰ, ਪਰਮਜੀਤ ਸਿੰਘ ਚੌਪੜਾ, ਵਿੱਕੀ ਦੱਤਾ, ਗੁਰਦੇਵ ਸਿੰਘ ਦਾਰਾ, ਸੰਜੇ ਸ਼ਰਮਾ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media