ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਵਿਭਾਗ ਦੁਆਰਾ ਸਰਕਾਰੀ ਮੁਲਾਜ਼ਮਾਂ ਨੂੰ ਵੋਟ ਪੜਤਾਲ ਸਬੰਧੀ ਸਿਖਲਾਈ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿਚ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਵੋਟ ਪੜਤਾਲ ਦੇ ਨਾਲ-ਨਾਲ ਉਨਾਂ ਨੂੰ ਵੋਟ ਦੀ ਪੜਤਾਲ ਕਰਨ ਸਬੰਧੀ ਸਿੱਖਿਆ ਦਿੱਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਜਿਲ੍ਹਾ ਚੋਣ ਦਫ਼ਤਰ ਦੇ ਕਾਨੂੰਗੋ ਸ੍ਰੀ ਸੌਰਭ ਖੋਸਲਾ ਵੱਲੋਂ ਏ.ਡੀ.ਸੀ.ਪੀ ਸਿਟੀ-1 ਦੇ ਦਫਤਰ ਵਿਚ ਵੋਟਰ ਪੜਤਾਲ ਜਾਗਰੂਕਤਾ ਮੁਹਿੰਮ ਤਹਿਤ ਸਿਖਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਸਲਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2020 ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ, ਜਿਸ ਲਈ ਵੋਟਰਾਂ ਦੀ ਤਸਦੀਕ ਦਾ ਪ੍ਰੋਗਰਾਮ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ।ਉਨਾਂ ਦੱਸਿਆ ਕਿ ਜਿਥੇ ਮੁਲਾਜ਼ਮਾਂ ਦੀਆਂ ਵੋਟਾਂ ਦੀ ਤਸਦੀਕ ਕੀਤੀ ਗਈ, ਉਥੇ ਵੋਟਰਾਂ ਨੂੰ ਆਪਣੀ ਵੋਟ ਦੀ ਪੜਤਾਲ ਕਰਨ ਬਾਰੇ ਜਾਣੰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਲਾਗ ਇਨ ਕਰਕੇ ਕੋਈ ਵੀ ਆਪਣੇ ਵੋਟਰ ਕਾਰਡ ਦੇ ਵੇਰਵਿਆਂ ਵਿਚ ਤਬਦੀਲੀਆਂ ਕਰ ਸਕਦਾ ਹੈ।ਇਕ ਵਾਰ ਤਬਦੀਲੀਆਂ ਸਬੂਤ ਸਮੇਤ ਪੋਰਟਲ ਤੇ ਦਰਜ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਏਰੀਆ ਬੂਥ ਪੱਧਰ ਦਾ ਅਧਿਕਾਰੀ ਸਬੰਧਤ ਵੋਟਰ ਦਾ ਦੌਰਾ ਕਰਦਾ ਹੈ ਅਤੇ ਕੀਤੀਆਂ ਤਬਦੀਲੀਆਂ ਦੀ ਪੁਸ਼ਟੀ ਕਰਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …