ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਕੰਮਾਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਪ੍ਰੋ. ਨਾਗਾਰਾਜਨ ਰਾਮਾ ਮੂਰਤੀ ਡਾਇਰੈਕਟਰ ਆਈ:ਆਈ:ਐਮ ਅੰਮਿ੍ਰਤਸਰ, ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ ਵੀ ਹਾਜਰ ਸਨ।
ਔਜਲਾ ਨੇ ਕਿਹਾ ਕਿ ਆਈ:ਆਈ:ਐਮ ਲਈ ਸਾਰਾ ਜਗ੍ਹਾ ਐਕਵਾਇਰ ਕਰ ਲਈ ਗਈ ਸੀ ਪਰ ਇਸ ਦੇ ਵਿੱਚ ਰਹਿੰਦੀ ਇਕ ਏਕੜ ਜਗ੍ਹਾ ਐਕਵਾਇਰ ਕੀਤੀ ਜਾਣੀ ਹੈ।ਉਨ੍ਹਾਂ ਕਿਹਾ ਕਿ ਸਬੰਧਤ ਜਮੀਨ ਮਾਲਕ ਨੂੰ ਵਾਜਬ ਰੇਟਾਂ ਅਨੂਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਇਸ ਵਿੱਚ ਅੜਚਣ ਪੈਦਾ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਕੇਵਲ 20 ਆਈ:ਆਈ ਐਮ ਹਨ ਅਤੇ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਆਈ.ਆਈ.ਐਮ ਅੰਮ੍ਰਿਤਸਰ ਵਿਖੇ ਹੈ।ਔਜਲਾ ਨੈ ਕਿਹਾ ਕਿ ਲੋਕਾਂ ਨੂੰ ਵੀ ਆਈ.ਆਈ.ਐਮ ਬਣਨ `ਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
ਔਜਲਾ ਨੈ ਦੱਸਿਆ ਕਿ ਉਨ੍ਹਾਂ ਵੱਲੋਂ ਅਤੇ ਡਾਇਰੈਕਟਰ ਆਈ.ਆਈ.ਐਮ ਵੱਲੋਂ ਬੀਤੇ ਕੱਲ ਆਈ.ਆਈ.ਐਮ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਇਸ ਸੰਸਥਾ ਦੇ ਨਿਰਮਾਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਾਰਲੀਮੈਂਟ ਵਿੱਚ ਮੇਰੇ ਵੱਲੋਂ ਲਗਾਤਾਰ ਮੁੱਦਾ ਚੁੱਕਣ ਤੇ ਹੀ ਡਾਇਰੈਕਟਰ ਆਈ.ਆਈ.ਐਮ ਦੀ ਨਿਯੁੱਕਤੀ ਹੋਈ ਹੈ ਅਤੇ ਇਸ ਸੰਸਥਾ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਆਈ.ਆਈ.ਐਮ ਦੇ ਡਾਇਰੈਕਟਰ ਪ੍ਰੋ: ਨਾਗਾਰਾਜਨ ਵੱਲੋਂ ਸੰਸਥਾ ਦੇ ਸਹਿਯੋਗ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਗੁਰਜੀਤ ਸਿੰਘ ਔਜਲਾ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਛੇਤੀ ਹੀ ਬਾਕੀ ਰਹਿੰਦੀ ਜਗ੍ਹਾ ਵੀ ਐਕਵਾਇਰ ਕਰਕੇ ਕੈਂਪਸ ਦਾ ਨਿਰਮਾਣ ਕਰ ਦਿੱਤਾ ਜਾਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media