ਅੰਮ੍ਰਿਤਸਰ, 20 ਸਤੰਬਰ (ਪੰਜਾਬ ਪਸੋਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਜਿਲ੍ਹੇ ਵਿਚ ਬੜੀ ਸਰਗਰਮੀ ਨਾਲ ਚਲਾਈ ਜਾ ਰਹੀ ਪੋਸ਼ਣ ਜਾਗਰੂਕਤਾ ਮੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਮੈਡਮ ਅਲਕਾ ਕਾਲੀਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੌਸ਼ਣ ਅਭਿਆਨ ਅਤੇ ਡੈਪੋ ਪ੍ਰਗਰਾਮ ਅਧੀਨ ਦਸ਼ਮੇਸ਼ ਸੀਨੀਅਰ ਸਕੈੰਡਰੀ ਪਬਲਿਕ ਸਕੂਲ, ਮਜੀਠਾ ਵਿਖੇ ਸੀ.ਡੀ.ਪੀ.ਓ ਗਗਨਦੀਪ ਸਿੰਘ ਭੱਟੀ ਵਲੋਂ ਸਕੂਲ ਦੇ ਬੱਚਿਆਂ ਲਈ ਜਾਗਰੂਕਤਾ ਪੋ੍ਰਗਰਾਮ ਕੀਤਾ ਗਿਆ।
ਭੱਟੀ ਨੇ ਬੱਚਿਆਂ ਨੂੰ ਪੌਸ਼ਟਿਕ ਅਹਾਰ ਲੈਣ ਲਈ ਜਾਗਰੂਕ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਜਾਰ ਵਿੱਚ ਵੇਚੀਆਂ ਜਾਣ ਵਾਲੀਆਂ ਖਾਣ ਪੀਣ ਦੀਆਂ ਵਸਤੂਆਂ ਨੂੰ ਤਿਆਰ ਕਰਨ ਸਮੇਂ ਸਫਾਈ ਵੱਲ ਧਿਆਨ ਨਹੀਂ ਦਿੱਤਾ ਜਾਂਦਾ।ਅਜਿਹੀਆਂ ਵਸਤੂਆਂ ਦੇ ਸੇਵਣ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ।ਉਨ੍ਹਾਂ ਨੇ ਬੱਚਿਆਂ ਨੂੰ ਜੰਕ ਫੂਡਜ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਸ ਨਾਲ ਪੇਟ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ।ਭੱਟੀ ਨੇ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਖੁਨ ਦੀ ਕਮੀ ਆਮ ਗੱਲ ਹੈ, ਜੋ ਕਿ ਗੰਭੀਰ ਮੁੱਦਾ ਹੈ।ਉਨਾਂ ਦੱਸਿਆ ਕਿ ਐਨ.ਐਫ.ਐਚ.ਐਚ-4 ਅਨੁਸਾਰ ਦੇਸ਼ ਵਿਚ 56 ਫੀਸਦੀ ਬੱਚੇ ਖੂਨ ਦੀ ਕਮੀ ਦਾ ਸ਼ਿਕਾਰ ਹਨ, ਜਿਸ ਨਾਲ ਨਜਿੱਠਣ ਲਈ ਬੱਚਆਂ ਨੂੰ ਹਰੀਆਂ ਪੱਤੇਦਾਰ ਸਬਜੀਆਂ ਦਾ ਸੇਵਨ ਕਰਨਾ ਚਾਹੀਦਾ ਹੈ।
ਬੀ.ਪੀ.ਈ.ਓ ਮਜੀਠਾ ਦਰਸ਼ਨ ਲਾਲ ਨੇ ਨਸ਼ਿਆ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਗੁਜਾਰਨ ਦੀ ਪ੍ਰੇਰਨਾ ਦਿੱਤੀ। ਸਿਹਤ ਵਿਭਾਗ ਤੋਂ ਰਾਧੇਸ਼ਾਮ ਐਸ.ਆਈ ਅਤੇ ਰਣਜੀਤ ਕੁਮਾਰ ਬੀ.ਈ.ਈ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਿਸਥਾਰ ਨਾਲ ਦੱਸਿੳਾ।
ਸਕੂਲ ਪਿ੍ਰੰਸੀਪਲ ਵਿਨੋਦ ਕੁਮਾਰ ਨੇ ਬੱਚਿਆਂ ਨੂੰ ਇਸ ਪ੍ਰੋਗਰਾਮ ਵਿੱਚ ਮਿਲੀ ਜਾਣਕਾਰੀ ਨੂੰ ਆਪਣੇ ਰੋਜਾਨਾ ਜੀਵਨ ਵਿੱਚ ਢਾਲਣ।ਪੋ੍ਰਗਰਾਮ ਵਿੱਚ ਸੁਪਰਵਾਈਜਰ ਸ਼੍ਰੀਮਤੀ ਸੁਖਜਿੰਦਰ ਕੌਰ ਅਤੇ ਰਜਵੰਤ ਕੌਰ ਵੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media