ਅੰਮ੍ਰਿਤਸਰ, 20 ਸਤੰਬਰ (ਪੰਜਾਬ ਪਸੋਟ – ਸੁਖਬੀਰ ਸਿੰਘ) – ਕੇ.ਵੀ ਸਕੂਲ ਅੰਮ੍ਰਿਤਸਰ ਕੈਂਟ ਵਿਖੇ ਸਕੂਲੀ ਬੱਚਿਆਂ ਨੂੰ ਪੋਸ਼ਣ ਮਾਹ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਨੇ ਸਕੂਲੀ ਬੱਚਿਆਂ ਨੂੰ ਕਿਹਾ ਕਿ ਆਪਣੇ ਆਲੇ ਦੁਆਲੇ ਨੰੂ ਸਾਫ ਰੱਖਣਾ ਚਾਹੀਦਾ ਹੈ ਅਤੇ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਦੀ ਸਫਾਈ ਜਰੂਰੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਧੇਰੇ ਸਿਖਿਅਤ ਕਰ ਸਕਦੇ ਹਨ।ਉਨ੍ਹਾਂ ਨੇ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਬੱਚਿਆਂ ਨੂੰ ਜੰਕ ਫੂਡ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਦੱਸਿਆ ਗਿਆ।ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਬਾਜ਼ਾਰੀ ਖਾਣ ਪੀਣ ਦੀ ਵਸਤੂਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਆਪਣੀ ਤੰਦਰੁਸਤੀ ਲਈ ਘਰ ਦਾ ਬਣਿਆ ਖਾਣਾ ਹੀ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਬੱਚੇ ਤੰਦਰੁਸਤ ਹੋਣਗੇ ਤਾਂ ਹੀ ਪੜ੍ਹਾਈ ਵਿੱਚ ਰੁਚੀ ਦਿਖਾਉਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media