ਲੌਂਗੋਵਾਲ, 20 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਕਮੇਟੀ ਜਲੰਧਰ ਵਲੋਂ ਕਮੇਟੀ ਪ੍ਰਧਾਨ ਤੇ ਪੰਜਾਬ ਕੇਸਰੀ ਗਰੁੱਪ ਦੇ ਸੰਪਾਦਕ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਆਯੋਜਿਤ ਸਮਾਗਮ ਦੌਰਾਨ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਧਾਰਮਿਕ ਤੇ ਰਾਸ਼ਨ ਵੰਡ ਸਮਾਰੋਹ ਕਰਨ ਵਾਲੀਆਂ ਸੰਸਥਾਵਾਂ ਦੇ ਸਨਮਾਨ ਦੌਰਾਨ ਕਸਬੇ ਦੀ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾਂ ਮੰਡੀ ਨੂੰ ਵੀ ਸਨਮਾਨਿਤ ਕੀਤਾ ਗਿਆ।ਸਨਮਾਨ ਹਾਸਲ ਕਰਨ ਉਪਰੰਤ ਖ਼ੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਸੇਵਾਦਾਰ ਮੁਕੇਸ਼ ਕੁਮਾਰ, ਜਤਿੰਦਰ ਹੈਪੀ, ਤਰਲੋਚਨ ਗੋਇਲ ਚੀਮਾ, ਮਿੰਟੂ ਬਾਂਸਲ ਨੇ ਦੱਸਿਆ ਕਿ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਜਲੰਧਰ ਵਲੋਂ ਉਨਾਂ ਦੀ ਸੰਸਥਾ ਨੂੰ 9ਵੀਂ ਵਾਰ ਸਨਮਾਨਿਆ ਗਿਆ ਹੈ।
ਇਸ ਸਮੇਂ ਪ੍ਰਮੋਦ ਕੁਮਾਰ ਤੋਲਾਵਾਲ, ਅਵਤਾਰ ਬਾਂਸਲ ਤੋਲਾਵਾਲ, ਅਵਤਾਰ ਸਿੰਘ ਚੀਮਾਂ, ਪੁਸਪਿੰਦਰ ਗੋਇਲ, ਰਾਜ ਕੁਮਾਰ ਆਦਿ ਤੋਂ ਇਲਾਵਾ ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਚੀਮਾ ਮੰਡੀ, ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਤੋਲਾਵਾਲ, ਮਾਤਾ ਸ੍ਰੀ ਨੈਣਾ ਦੇਵੀ ਮੰਦਰ ਧਰਮਸ਼ਾਲਾ ਕਮੇਟੀ ਚੀਮਾ ਦੇ ਸੇਵਾਦਾਰ ਵੀ ਹਾਜ਼ਰ ਸਨ ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media