Tuesday, April 14, 2026

ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂੂਲ ਦੇ ਖਿਡਾਰੀ

PPNJ2009201913ਲੌਂਗੋਵਾਲ, 20 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਅਤੇ ਸ.ਸ.ਸ ਸਕੂਲ ਛਾਜਲੀ ਵਿਖੇ ਹੋਈਆਂ 65ਵੀਆਂ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਕ੍ਰਿਕਟ ਖੇਡਾਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿੱਚ ਅੰਡਰ-14 ਕਿੱਕ ਬਾਕਸਿੰਗ, (24 ਕਿਲੋ ਭਾਰ) ਵਿੱਚ ਖੁਸ਼ਪ੍ਰੀਤ ਸਿੰਘ, (63 ਕਿਲੋ ਭਾਰ) ਜੀਆ ਅਗਰਵਾਲ, ਅੰਡਰ-17 (45 ਕਿਲੋ ਭਾਰ) ਵਿੱਚ ਖੁਸ਼ਪ੍ਰੀਤ ਕੌਰ ਅਤੇ ਕਿਰਨਦੀਪ ਕੌਰ (60 ਕਿਲੋ ਭਾਰ) ਵਰਗ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਕ੍ਰਿਕਟ ਵਿੱਚ ਗੁਣਨੀਤ ਕੌਰ ਨੇ ਅੰਡਰ-17 ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੀ ਚੋਣ ਪੰਜਾਬ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ `ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ ਤੌਰ `ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਡੀ.ਪੀ.ਈ ਗੋਬਿੰਦ ਸਿੰਘ, ਮਨਪ੍ਰੀਤ ਸਿੰਘ ਅਥਲੈਟਿਕਸ ਅਤੇ ਫੁੱਟਬਾਲ ਕੋਚ ਯਾਦਵਿੰਦਰ ਸਿੰਘ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply