Saturday, October 31, 2026

ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਅੱਵਲ ਪੁਜੀਸ਼ਨਾਂ

ਆਂਚਲ ਵਧਵਾ ਦਾ ਯੂਨੀਵਰਸਿਟੀ ’ਚ ਪਹਿਲਾ ਸਥਾਨ

PPNJ2009201915ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈਆਂ ਗਈਆਂ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਦੂਜਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਛੇਵਾਂ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਆਂਚਲ ਵਧਵਾ ਨੇ 708 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।
    ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਦੂਜਾ ਦੀ ਵਿਦਿਆਰਥਣ ਆਂਚਲ ਵਧਵਾ ਨੇ ਉਕਤ ਨੰਬਰ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।ਜਦਕਿ ’ਵਰਸਿਟੀ ਵਲੋਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਛੇਵਾਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਮਨਪ੍ਰੀਤ ਕੌਰ, ਸ਼ਿਖਾ ਅਤੇ ਅਰਸ਼ਦੀਪ ਕੌਰ ਨੇ ਕ੍ਰਮਵਾਰ 366, 365 ਅਤੇ 364 ਅੰਕਾਂ ਨਾਲ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।
    ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜ਼ਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ’ਚ ਡਾ. ਗੁਨੀਸ਼ਾ ਸਲੂਜਾ ਸਹਾਇਕ ਪ੍ਰੋਫੈਸਰ ਅਤੇ ਡੀਨ, ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਮੋਹਿਤ ਸੈਣੀ,  ਪ੍ਰੋ: ਪੂਜਾ ਸਲਵਾਨ, ਪ੍ਰੋ: ਲਕਸ਼ਮੀ ਸੋਨੀ, ਡਾ. ਦਿਵਿਆ ਸ਼ਰਮਾ, ਡਾ. ਪ੍ਰੀਤ ਇੰਦਰ ਕੌਰ, ਪ੍ਰੋ: ਹਰਜੋਤ ਕੌਰ ਆਦਿ ਹਾਜ਼ਰ ਸਨ।
 

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply