Monday, April 20, 2026

ਦਾਣਾ ਮੰਡੀ ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ

PPNJ2009201920ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰੁ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਵਿੱਚ ਹਲਕਾ ਵਿਧਾਇਕ ਭੋਆ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਪੰਜਾਬ ਡਾ. ਪਰਮਿੰਦਰ ਸਿੰਘ ਨੇ ਕੀਤੀ।ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ “ਉਦੇਸ਼ ਪਵਣੁ ਗੁਰੁ ਪਾਣੀ ਪਿਤਾ ਮਾਤਾ ਧਰਤ ਮਹਤੁ” ਸੀ ।ਵੱਖ ਵੱਖ ਅਦਾਰਿਆਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਇਸ ਮੌਕੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਵਿਕਰਾਂਤ ਧਵਨ ਡਿਪਟੀ ਪੀ.ਡੀ, ਰਾਜ ਕੁਮਾਰ ਚੇਅਰਮੈਨ ਬਲਾਕ ਸੰਮਤੀ ਨਰੋਟ ਜੈਮਲ ਸਿੰਘ, ਨਿਰਮਲਾ ਸਰਪੰਚ ਕਾਨਵਾਂ, ਗੁਰਦੀਪ ਸਿੰਘ ਨਾਜੋਵਾਲ, ਡਾ. ਰਣਧੀਰ ਸਿੰਘ, ਰਾਜ ਕੁਮਾਰ ਤਕਨੀਸ਼ਨ ਗ੍ਰੇਡ 1, ਡਾ. ਸ਼ਾਹਬਾਜ਼ ਸਿੰਘ ਚੀਮਾ, ਗੌਰਵ ਕੁਮਾਰ ਝਲੋਆ, ਡਾ. ਮਨਦੀਪ ਕੌਰ, ਡਾ. ਪਿ੍ਰਅੰਕਾ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ, ਸੁਭਾਸ਼ ਚੰਦਰ, ਜੇ.ਪੀ ਸਿੰਘ, ਰਵਿੰਦਰ ਸਿੰਘ, ਖੇਤੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਕੰਸ ਰਾਜ, ਨਰਿੰਦਰ ਕੁਮਾਰ ਜਿੰਦੜੀ ਸਮੇਤ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।
             ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਵਿਾਰ ਦੀਆਂ ਜ਼ਰੂਰ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ ੳਤੇ ਰਸਾਇਣਕ ਖਾਦਾਂ ਦੀ ਘੱਟੋ ਘੱਟ ਵਰਤੋਂਆ ਕਰਕੇ ਦਾਲਾਂ ਅਤੇ ਸਬਜ਼ੀਆ ਪੈਦਾ ਕਰਨੀਆਂ ਚਾਹੀਦੀਆਂ, ਜਿਸ ਨਾਲ ਕਿਸਾਨ ਮਹਿੰਗਾਈ ਤੇ ਕਾਬੂ ਪਾ ਸਕਦੇ ਹਨ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਭੋਆ ਦੇ  ਪੇਂਡੂ ਇਲਾਕਿਆਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ।
     ਡਾ. ਪਰਮਿੰਦਰ ਸਿੰਘ ਸੰਯੁਕਤ ਨਿਰਦੇਸ਼ਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤਿੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।
           ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ `ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।
              ਇਸ ਮੌਕੇ ਖੇਤੀ ਮਾਹਿਰ ਇੰਜ ਮਲਕੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਪਰਾਲੀ ਦੀ ਸੰਭਾਲ ਬਾਰੇ, ਡਾ. ਅਮਿਤ ਕੌਲ ਨੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ. ਬਿਕਰਮਜੀਤ ਸਿੰਘ ਨੇ ਬਾਗਾਂ ਦੇ ਰੱਖ ਰਖਾਵ, ਡਾ. ਸੁਰਿੰਦਰ ਕੁਮਾਰ ਨੇ ਪਸ਼ੂ ਪਾਲਣ ਬਾਰੇ, ਡਾ. ਸੀਮਾ ਸਰਮਾ ਨੇ ਮਿੱਟੀ ਦੀ ਸਿਹਤ ਸੁਧਾਰ ਬਾਰੇ, ਡਾ. ਸੁਨੀਲ ਕਸ਼ਅਪ ਨੇ ਕੀੜਿਆਂ ਅਤੇ ਬਿਮਾਰੀਆਂ ਬਾਰੇ, ਡਾ. ਸਾਹਬਾਜ਼ ਸਿੰਘ ਚੀਮਾ ਨੇ ਖੇਤੀ ਜਿਨਸਾਂ ਦੇ ਮੰਡੀਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਅਮਰੀਕ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਨਿਭਾਉਣ ਦੇ ਨਾਲ ਨਾਲ ਝੋਨੇ ਦਾ ਬੀਜ਼ ਖੁਦ ਪੈਦਾ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਹਰਿੰਦਰ ਸਿੰਘ ਬੈਂਸ ਨੇ ਅਖੀਰ ਵਿੱਚ ਮੁੱਖ ਮਹਿਮਾਨ, ਸਮੂਹ ਸਟਾਫ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਸਹੁੰ ਵੀ ਚੁਕਾਈ ਗਈ।10 ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਅਤੇ ਫਲਦਾਰ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply