Saturday, August 1, 2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ

PPNJ2009201924ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ।ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਾ ਹੈ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰਦਾ ਹੋਇਆ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 5 ਨਵੰਬਰ ਨੂੰ ਸੰਪੂਰਨ ਹੋਵੇਗਾ।ਇਸੇ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।ਸਵਾਗਤ ਕਰਨ ਵਾਲਿਆਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।
ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਥਾਂ ਦੀ ਤਰ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸੰਗਤਾਂ ਦਾ ਇਕੱਠਾ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਸੂਬੇ ਅੰਦਰ ਸੰਗਤਾਂ ਵੱਲੋਂ ਦੂਰ-ਦੁਰਾਡੇ ਤੋਂ ਪੁੱਜ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਔਰੰਗਾਬਾਦ ਲਈ ਰਵਾਨਾ ਹੋ ਗਿਆ।ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਮੈਂਬਰ ਪਾਰਲੀਮੈਂਟ ਪ੍ਰਤਾਪ ਰਾਉ ਪਾਟਿਲ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਗੁਰਵਿੰਦਰ ਸਿੰਘ ਵਧਵਾ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ, ਬਖ਼ਸ਼ੀਸ ਸਿੰਘ, ਗੁਰਲਾਲ ਸਿੰਘ ਆਦਿ ਮੌਜੂਦ ਸਨ।
 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply