ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਾਬਕਾ ਵਿਦਿਆਰਥੀ ਮਿਲਾਪ ਪ੍ਰੋਗਰਾਮ ਤਹਿਤ ਡੀ.ਏ.ਵੀ ਪਬਲਿਕ ਸਕੂਲ
ਲਾਰੰਸ ਰੋਡ ਵਿਖੇ ਇੱਕ ਇੰਟਰਐਕਟਿਵ ਸੈਸ਼ਨ ਅਯੋਜਿਤ ਕੀਤਾ ਗਿਆ।ਇਸ ਦਾ ਮੁੱਖ ਉਦੇਸ਼ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਤੋਂ ਪੜ੍ਹੇ ਸਾਬਕਾ ਵਿਦਿਆਰਥੀਆਂ ਨੂੰ ਇੱਕ-ਦੂਜੇ ਦੇ ਸੰਪਰਕ ਵਿੱਚ ਲਿਆਉਣਾ ਸੀ।ਡੀ.ਏ.ਵੀ ਯੁਨਾਇਟਡ ਦੇ ਸੰਸਥਾਪਕ ਅਤੇ ਨਿਰਦੇਸ਼ਕ ਕਾਰੋਬਾਰੀ ਮਨੋਜ ਮਿੱਤਲ ਪ੍ਰੋਹਰਾਮ ਦੇ ਮੁੱਖ ਮਹਿਮਾਨ ਸਨ।ਜਦਕਿ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਹੋਰ ਡੀ.ਏ.ਵੀ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਸਾਬਕਾ ਵਿਦਿਆਰਥੀਆਂ ਦੇ ਨਾਲ-ਨਾਲ ਹੋਰ ਪ੍ਰਸਿੱਧ ਸ਼ਖਸ਼ੀਅਤਾਂ ਵੀ ਉਥੇ ਮੌਜੂਦ ਸਨ ।
ਮਨੋਜ ਮਿੱਤਲ ਨੇ ਪ੍ਰਭਾਵਸ਼ਾਲੀ ਸਭਾ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਏ ਇਹੋ ਜਿਹੀ ਸੰਸਥਾ ਉਸਾਰਣ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ ਅਤੇੇ ਮੋਜੂਦਾ ਤੇ ਸਾਬਕਾ ਵਿਦਿਆਰਥੀਆਂ ਆਪਸੀ ਸੰਪਰਕ ਵਧਾਉਣ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਡੀ.ਏ.ਵੀ ਨੈਤਿਕਤਾ ਦਾ ਵਿਸਥਾਰ, ਵਿਕਾਸ ਅਤੇ ਸਹਿਯੋਗ ਵਿੱਚ ਮਦਦ ਹੋ ਸਕੇ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਏ ਹੋਏੇ ਮਹਿਮਾਨਾਂ ਦਾ ਸੁਆਗਤ ਕੀਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਡੀ.ਏ.ਵੀ ਹਮੇਸ਼ਾਂ ਆਪਣਾ ਸਰਵੋਤਮ ਦੇਣ ਦੀ ਕੋਸ਼ਿਸ਼ ਕਰਦਾ ਹੈ।ਇੱਕ ਚੰਗਾ ਅਤੇ ਸੱਚਾ ਸਿੱਖਿਅਕ ਹਮੇਸ਼ਾਂ ਆਪਣੇ ਵਿਦਿਆਰਥੀਆਂ ਨੂੰ ਨਿਪੁੰਨ ਨਾਗਰਿਕ ਬਣਾਉਂਦਾ ਹੈ ਅਤੇ ਉਨ੍ਹਾਂ ਦੇ ਹੁਨਰ ਨੂੰ ਅੱਗੇ ਲਿਆਉਣ ਵਿੱਚ ਮਦਦਗਾਰ ਹੁੰਦਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media