ਰਾਣਾ ਗੁਰਮੀਤ ਸਿੰਘ ਸੋਢੀ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਜੱਲਿਆਂਵਾਲਾ
ਬਾਗ ਸਾਕੇ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।ਇਹ ਮੁਕਾਬਲੇ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਜਿਮਨੇਜੀਅਮ ਇਨਡੋਰ ਹਾਲ ਵਿੱਚ ਹੋਣਗੇ।
ਸੰਜੈ ਕੁਮਾਰ ਵਧੀਕ ਮੁੱਖ ਸਕੱਤਰ ਖੇਡਾਂ ਪੰਜਾਬ ਸਰਕਾਰ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਲੀਬਾਲ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਭਰ ਤੋਂ 14 ਟੀਮਾਂ ਭਾਗ ਲੈਣਗੀਆਂ ਅਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਪੰਜਾਬ ਵੱਲੋਂ 27 ਸਤੰਬਰ ਨੂੰ ਸਵੇਰੇ 11.00 ਵਜੇ ਕੀਤਾ ਜਾਵੇਗਾ।ਇਸ ਟੂਰਨਾਮੈਂਟ ਵਿੱਚ ਲਗਭਗ 300 ਖਿਡਾਰੀ ਅਤੇ ਤਕਨੀਕੀ ਅਫਸਰ ਭਾਗ ਲੈਣਗੇ।
ਉਨਾਂ ਦੱਸਿਆ ਕਿ ਖਿਡਾਰੀਆਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਲਈ ਜਿਲ੍ਹਾ ਅਧਿਕਾਰੀਆਂ ਦੀਆਂ ਕਮੇਟੀਆਂ ਦਾ ਗਠਨ ਕਰ ਕੇ ਡਿਉਟੀਆਂ ਲਗਾ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਡਾ: ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਕਈ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media