ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਵਿੱਚ ਇਕ ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮੁਹਿੰਮ ਚਲਾਈ
ਜਾ ਰਹੀ ਹੈ ਜਿਸ ਦਾ ਮੁੱਖ ਮੁਕਸਦ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਂਵਾਂ, ਕਿਸ਼ੋਰੀਆਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨਾ ਹੈ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਵੱਲੋਂ ਸਬੰਧਤ ਵਿਭਾਗ ਦੇ ਮੁਖੀਆਂ ਨਾਲ ਪੋਸ਼ਣ ਮਾਹ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ।ਉਨ੍ਹਾਂ ਕਿਹਾ ਕਿ ਪੋਸਣ ਮਾਹ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇ ਅਤੇ ਇਸ ਨੂੰ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇ।ਸਾਰੰਗਲ ਨੇ ਕਿਹਾ ਕਿ ਇਕ ਤੰਦਰੁਸਤ ਮਾਂ ਹੀ ਤੁੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ।ਇਸ ਲਈ ਜਰੂਰੀ ਹੈ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਗਰੂਕ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਪੌਸ਼ਣ ਮਾਹ ਦੇ ਤਹਿਤ ਹੀ ਬੱਚਿਆਂ ਵਿੱਚ ਹੋਣ ਵਾਲੇ ਡਾਇਰੀਆ ਸਬੰਧੀ ਵੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿਉਂਕਿ ਡਾਇਰੀਆ ਨਾਲ ਕਈ ਬੱਚਿਆਂ ਦੀਆਂ ਮੌਤਾਂ ਹੋ ਜਾਂਦੀਆਂ ਹਨ।
ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਹਰੇਕ ਸਕੂਲ, ਕਾਲਜ ਵਿੱਚ ਪੌਸ਼ਣ ਮਾਹ ਦੀਆਂ ਗਤੀਵਿਧੀਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੀ.ਡੀ.ਪੀ.ਓ ਤੇ ਆਂਗਨਵਾੜੀ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ ਘਰ ਜਾ ਕੇ ਪੌਸ਼ਟਿਕ ਆਹਾਰ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਕਿਸ਼ੋਰੀਆਂ ਨੂੰ ਅਨੀਮੀਆ ਦੀ ਕਮੀ ਸਬੰਧੀ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਜੰਕ ਫੂਡ ਤੋਂ ਹੋਣ ਵਾਲੀਆ ਬਿਮਾਰੀਆਂ ਅਤੇ ਸਹੀ ਢੰਗ ਨਾਲ ਹੱਥ ਧੋਣ ਦੀ ਵਿਧੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੀਟਿੰਗ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਡਾ: ਚਰਨਜੀਤ ਸਿੰਘ ਜਿਲ੍ਹਾ ਸਿਹਤ ਅਫਸਰ, ਸ੍ਰੀਮਤੀ ਰੇਖਾ ਮਹਾਜਨ ਉਪ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰ, ਬਾਜ਼ ਸਿੰਘ ਜਿਲ੍ਹਾ ਬਾਗਬਾਨੀ ਅਫਸਰ ਤੇ ਹੋਰ ਅਧਿਕਾਰੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media