Thursday, July 3, 2025
Breaking News

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਮਾਲ ਰੋਡ ਵਿਖੇ PUNJ2109201908ਮਨੁੱਖਤਾ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਅਤੇ ਗੁਰੂ ਸਾਹਿਬਾਨ ਦੇ ਦੱਸੇ-ਸੁੱਚੇ ਸੁੱਚੇ ਆਦਰਸ਼ ਮਾਰਗ ਦਰਸ਼ਨ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਮਕਸਦ ਤਹਿਤ ‘ਨਸ਼ਾ ਵਿਰੋਧੀ ਰੈਲੀ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਲ ਰੋਡ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰੈਲੀ ਵਿਚ ਭਾਗ ਲਿਆ ਅਤੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
    ਇਸ ਰੈਲੀ ਵਿਚ ਸ਼ਾਮਿਲ ਵਿਦਿਆਰਥਣਾਂ ਨੇ ਹੱਥਾਂ ਵਿਚ ‘ਨਸ਼ੇ ਛੱਡਾਓ, ਪੰਜਾਬ ਬਚਾਓ’,’ਅਮਲੀ ਕਿਸੇ ਨੂੰ ਰਹਿਣ ਨਹੀਂ ਦੇਣਾ, ਨਸ਼ਾ ਪੰਜਾਬ ਵਿਚ ਰਹਿਣ ਨਹੀਂ ਦੇਣਾ’, ‘ਨਸ਼ੇ ਦੇ ਸ਼ੌਂਕ ਅੱਵਲੇ, ਛੱਡੇ ਕੱਖ ਨਾ ਪੱਲੇ’ ਆਦਿ ਸ਼ਬਦਾਂ ਵਾਲੇ ਬੈਨਰ ਅਤੇ ਪੋਸਟਰ ਫੜ ਕੇ ਨਸ਼ਾ ਵਿਰੋਧੀ ਸੰਦੇਸ਼ ਜਨ ਸਧਾਰਨ ਤੱਕ ਪਹੁੰਚਾਇਆ।
    ਰੈਲੀ ਤੋਂ ਪਹਿਲਾਂ ਸਕੂਲ ਦੇ ਕਾਨੂੰਨੀ ਜਾਗਰੁਕਤਾ ਇੰਚਾਰਜ ਸ੍ਰੀਮਤੀ ਗੁਲਸ਼ਨ, ਸ੍ਰੀਮਤੀ ਕੁਲਬੀਰ ਕੌਰ ਅਤੇ ਐਨ.ਐਸ.ਐਸ ਇੰਚਾਰਜ ਸ੍ਰੀਮਤੀ ਸਾਰੀਕਾ ਦੀ ਦੇਖ-ਰੇਖ ਵਿਚ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ ਕਰਵਾਏ ਗਏ।
    ਰੈਲੀ ਨੂੰ ਸੰਬੋਧਿਤ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਇਸ ਮੁਹਿਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਕ ਜਥੇਬੰਦੀਆਂ ਤੇ ਸੂਝਵਾਨ ਵਰਗ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
    ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਪੋਸਟਰ ਮੇਕਿੰਗ ਮੁਕਾਬਲਾ ਜੇਤੂ ਜਾਨਵੀ, ਸਾਹੀਬਾ, ਅਕਵਿੰਦਰ, ਜਸ਼ਨ, ਮਹਿਕ, ਅਰਸ਼ਪ੍ਰੀਤ ਕੌਰ, ਗੋਪਿਕਾ ਅਤੇ ਸਲੋਗਨ ਮੁਕਾਬਲੇ ਵਿਚ ਜੇਤੂ ਸੋਨੀ ਅਤੇ ਰਣਜੀਤ ਕੌਰ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ।ਇਸ ਮੌਕੇ ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਹਰਜਿੰਦਰ ਕੌਰ, ਸ੍ਰੀਮਤੀ ਨਰਿੰਦਰ ਕੌਰ, ਸ੍ਰੀਮਤੀ ਰੁਪਿੰਦਰਪਾਲ ਕੌਰ, ਸ੍ਰੀਮਤੀ ਗੁਰਅੰਮ੍ਰਿਤਪਾਲ ਕੌਰ, ਸ੍ਰੀਮਤੀ ਰਮਨ ਕਾਲੀਆ, ਸ੍ਰੀਮਤੀ ਈਸ਼ਾ, ਸ੍ਰੀਮਤੀ ਰੁਪਿੰਦਰ ਕੌਰ ਆਦਿ ਵੀ ਮੌਜੂਦ ਸਨ।
 

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply