ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਨਗਰ ਕੀਰਤਨ ਦੇ ਅੱਜ ਪੂਣੇ ਤੋਂ ਅੱਗੇ ਰਵਾਨਾ ਹੋਣ ਸਮੇਂ ਵੀ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਦੀ ਅਪੀਲ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿਟੇਵੱਡ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਜਸਬੀਰ ਸਿੰਘ ਧਾਮ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸ. ਗੁਰਮੀਤ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ ਵਧੀਕ ਮੈਨੇਜਰ, ਰਜਵੰਤ ਸਿੰਘ ਸੁਪਰਵਾਈਜ਼ਰ, ਅਜੀਤ ਸਿੰਘ, ਸੁਖਬੀਰ ਸਿੰਘ ਇੰਚਾਰਜ, ਗੁਰਲਾਲ ਸਿੰਘ ਆਦਿ ਮੌਜੂਦ ਸਨ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …