ਅੰਮ੍ਰਿਤਸਰ, 22ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ੍ਹ ਰੋਜ਼ਗਾਰ
ਅਤੇ ਕਾਰੋਬਾਰ ਬਿਊਰੋ ਅੰਿਮ੍ਰੰਤਸਰ ਵਲੋਂ ਮੈਗਾ ਰੋਜ਼ਗਾਰ ਮੇਲਾ ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ 23 ਸਤੰਬਰਨੂੰ ਆਯੋਜਿਤ ਕੀਤਾ ਜਾ ਰਿਹਾ ਹੈ।
ਜ਼ਿਲਾ੍ਹ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 42 ਨਾਮੀ ਕੰਪਨੀਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਲਗਭਗ 2035 ਆਸਾਮੀਆਂ ਲਈ ਨੋਜਵਾਨਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੱਠਵੀਂ ਤੋੰ ਲੈ ਕੇ ਬਾਰ੍ਹਵੀਂ, ਗਰੈਜੁਏਟ, ਬੀ.ਐਸ.ਸੀ, ਨਰਸਿੰਗ, ਈ.ਟੀ.ਟੀ, ਬੀ.ਐਡ ਅਤੇ ਆਈ.ਟੀ.ਆਈ ਪਾਸ ਕੋਈ ਵੀ ਉਮੀਦਵਾਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ।
ਉਨਾਂ ਕਿਹਾ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਭਾਰਤੀ ਫਾਉਂਡੇਸ਼ਨ, ਵਰਧ੍ਹਮਾਨ, ਔਲਾ ਕੈਬ, ਐਚ.ਡੀ.ਐਫ.ਸੀ, ਐਲ.ਆਈ.ਸੀ, ਐਕਸਾਇਡ ਲਾਇਫ ਇਨਸ਼ੌਰੈਂਸ, ਫੌਰਐਵਰ ਲੀਵਿੰਗ, ਅਪੋਲੋ ਹਸਪਤਾਲ ਅਤੇ ਰੰਧਾਵਾ ਹਸਪਤਾਲ ਵਰਗੀਆਂ ਹੋਰ ਵੱਡੀਆਂ ਕੰਪਨੀਆਂ ਸ਼ਾਮਲ ਹੋਣਗੀਆਂ।ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਜਿਵੇਂ ਕਿ ਲੀਡ ਬੈਂਕ ਮੈਨੇਗਰ, ਜ਼ਿਲ੍ਹਾ ਉਦਯੋਗ ਕੇਂਦਰ, ਡੇਅਰੀ ਡਿਵੈਲਪਮੈਂਟ, ਮੱਛੀ ਪਾਲਣ, ਪਸ਼ੂ ਪਾਲਣ ਅਤੇ ਐਸ.ਸੀ ਕਾਰਪੋਰੇਸ਼ਨ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਸਵੈ-ਰੋਜ਼ਗਾਰ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਸਵੈ-ਰੋਜ਼ਗਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media