ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਗਣਿਤ ਵਿਭਾਗ ਵਲੋਂ ਦੂਸਰਾ
ਨੈਸ਼ਨਲ ਸੈਮੀਨਾਰ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨ ਇੰਨ ਮੈਥੇਮੈਟਿਕਸ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਸਾਊਥ ਏਸ਼ੀਅਨ ਯੂਨੀਵਰਸਿਟੀ ਦਿੱਲੀ ਦੇ ਪ੍ਰੋ. ਕਪਿਲ ਸ਼ਰਮਾ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਪ੍ਰੋ. ਵਿਕਰਮਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਪ੍ਰੋ. ਕਪਿਲ ਸ਼ਰਮਾ ਨੇ ਗਣਿਤ ਵਿਸ਼ੇ ਦੀਆਂ ਵਿਸ਼ੇਸ਼ਤਾਵਾਂ ਦੱਸਦੇ ਹੋਏ ਵਿਦਿਆਰਥੀਆਂ ਨੂੰ ਰਿਸਰਚ ਕਰਨ ਲਈ ਪ੍ਰੇਰਿਆ ਅਤੇ ਪ੍ਰੋ. ਵਿਕਰਮਜੀਤ ਸਿੰਘ ਨੇ ਗਣਿਤ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੀਆਂ ਕੰਪਿਊਟਰ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਇਨ੍ਹਾਂ ਤਕਨੀਕਾਂ ਨੂੰ ਕਿਵੇਂ ਅਤੇ ਕਿੱਥੇ ਵਰਤ ਕੇ ਅਜੋਕੇ ਸਮੇਂ ਦੇ ਹਾਣੀ ਬਣ ਸਕਦੇ ਹਾਂ ਇਸ ਬਾਰੇ ਜਾਗਰੂਕ ਕੀਤਾ।
ਡਾ. ਮਹਿਲ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ ਅਤੇ ਕਿਹਾ ਕਿ ਬੁਲਾਰਿਆਂ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਨਾਲ ਵਿਦਿਆਰਥੀਆਂ ਦਾ ਭਵਿੱਖ ਸੰਵਰੇਗਾ।ਜਿਸ ਲਈ ਹਰੇਕ ਵਿਦਿਆਰਥੀ ਨੂੰ ਅਜਿਹੇ ਸੈਮੀਨਾਰਾਂ ਦਾ ਹਿੱਸਾ ਜਰੂਰ ਬਣਨਾ ਚਾਹੀਦਾ ਹੈ।ਗਣਿਤ ਵਿਭਾਗ ਦੇ ਮੁੱਖੀ ਪ੍ਰੋ. ਰਜਿੰਦਰ ਪਾਲ ਕੌਰ ਨੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਦਿੱਤੇ ਗਏ ਸਹਿਯੋਗ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਡਾ. ਐੱਮ.ਐੱਸ. ਬੱਤਰਾ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਹਰਵਿੰਦਰ ਕੌਰ, ਡਾ. ਸਵਰਾਜ ਕੌਰ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਮੈਡਮ ਨਵਨੀਨ ਬਾਵਾ ਅਤੇ ਸਮੂਹ ਸਟਾਫ਼ ਗਣਿਤ ਵਿਭਾਗ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media