Wednesday, September 23, 2026

550 ਸਾਲਾ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ਭਾਸ਼ਣ ਮੁਕਾਬਲੇ ’ਚ ਨਵਜੋਤ ਕੌਰ ਦਾ ਪਹਿਲਾ ਸਥਾਨ

ਲੌਂਗੋਵਾਲ, 22 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ PUNJ2109201923ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਸਲੋਗਨ ਮੁਕਾਬਲੇ ’ਚ ਸ਼ਹਿਨਾਜ ਨੇ ਪਹਿਲਾ, ਗੁਰਕੰਵਲ ਕੌਰ ਨੇ ਦੂਸਰਾ ਅਤੇ ਅਮਨਦੀਪ ਕੌਰ ਅਤੇ ਅਰਸ਼ਦੀਪ ਸ਼ੇਖ ਨੇ ਤੀਸਰਾ ਸਥਾਨ ਹਾਸਲ ਕੀਤਾ।
                 ਭਾਸ਼ਣ ਮੁਕਾਬਲੇ ਵਿੱਚ ਨਵਜੋਤ ਕੌਰ ਪਹਿਲੇ, ਹਰਮਨਦੀਪ ਕੌਰ ਦੂਜੇ ਅਤੇ ਅਰਸ਼ਪ੍ਰੀਤ ਕੌਰ ਅਤੇ ਕਿਰਨਜੀਤ ਕੌਰ ਤੀਸਰੇ ਸਥਾਨ ਤੇ ਰਹੇ।ਸਕੂਲ ਦੇ ਪਿ੍ਰੰਸੀਪਲ ਰਜਿੰਦਰ ਕੁਮਾਰ ਨੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤਵਲੀਨ ਕੌਰ, ਹਰਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply