Wednesday, September 23, 2026

ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ PUNJ2109201925ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲੇ ਵਰਗ ਤਹਿਤ 37 ਸਕੂਲਾਂ ਦੇ 145 ਵਿਦਿਆਰਥੀਆਂ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਸਰੇ ਵਰਗ ਵਿਚ 30 ਸਕੂਲ ਦੇ 105 ਵਿਦਿਆਰਥੀਆਂ ਅਤੇ ਗ੍ਰੈਜੂਏਸ਼ਨ ਪੱਧਰ ਦੇ ਤੀਸਰੇ ਗਰੁੱਪ ਵਿਚ 15 ਕਾਲਜਾਂ ਦੇ 45 ਵਿਦਿਆਰਥੀਆਂ ਨੇ ਭਾਗ ਲਿਆ।
               ਵਿਦਿਆਰਥੀਆਂ ਨੂੰ ਦਿੱਤੇ ਗਏ ਵਿਸ਼ਿਆਂ `ਚ ਕਿਰਤੀ ਸਿੱਖ ਦੀ ਤਸਵੀਰ, ਸਿੱਖ ਸਾਜ਼ ਰਬਾਬ/ਸਰੰਦਾ, ਬਲਿਹਾਰੀ ਕੁਦਰਤਿ ਵਸਿਆ ਨੂੰ ਦਰਸਾਉਂਦਾ ਦ੍ਰਿਸ਼ ਸ਼ਾਮਲ ਸਨ।ਇਸ ਤੋਂ ਇਲਾਵਾ ਤੀਸਰੇ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾ ਵਿੱਚ ਸਰੋਵਰ ਕਿਨਾਰੇ ਬੈਠ ਕੇ ਇਸ ਪਾਵਨ ਅਸਥਾਨ ਦੀ ਤਸਵੀਰ ਬਣਾਈ ਗਈ।ਪੇਂਟਿੰਗ ਮੁਕਾਬਲਿਆਂ ਵਿੱਚ ਜੱਜਮੈਂਟ ਲਈ ਗੁਰਵਿੰਦਰ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਬੀਬੀ ਰਮਨਦੀਪ ਕੌਰ ਨੇ ਕੀਤੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਇਸ ਪੇਂਟਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਰੋਕਾਰਾਂ ਨਾਲ ਸਬੰਧਤ ਤਸਵੀਰਾਂ ਬਣਾਈਆਂ ਹਨ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ ਸ. ਕਾਬਲ ਸਿੰਘ, ਡਾ. ਰਣਜੀਤ ਸਿੰਘ ਪੰਨਵਾਂ, ਜਸਪਾਲ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਬੀਬੀ ਗੁਰਮੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਸਿਮਰਨਜੀਤ ਕੌਰ, ਡਾ. ਹਰਪ੍ਰੀਤ ਕੌਰ, .   , ਬੀਬੀ ਪਲਵਿੰਦਰ ਕੌਰ ਆਦਿ ਨੇ ਪੇਂਟਿੰਗ ਮੁਕਾਬਲਿਆਂ ਦੌਰਾਨ ਸੇਵਾ ਨਿਭਾਈ।ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply