Saturday, October 31, 2026

ਮੁੱਖ ਮੰਤਰੀ ਵਲੋਂ ਕਬਾੜ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

ਡੀ.ਸੀ ਨੇ ਜ਼ਖਮੀਆਂ ਦਾ ਪੁੱਛਿਆ ਹਾਲ, , ਜਾਂਚ ਦੇ ਆਦੇਸ਼-ਜ਼ਖਮੀਆਂ ਦਾ ਸਾਰਾ ਖਰਚ ਕਰੇਗੀ ਸਰਕਾਰ
Captain Amrinderਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਾਮ ਸਮੇਂ ਕਬਾੜ ਦੀ ਦੁਕਾਨ ਵਿੱਚ ਹੋਏ ਧਮਾਕੇ ਕਾਰਨ ਮਾਰੇ ਗਏ ਦੋ ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਉਥੇ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫੋਂ ਕਰਵਾਉਣ ਦੀ ਹਦਾਇਤ ਵੀ ਕੀਤੀ।ਹਾਦਸੇ ਤੋਂ ਤਰੁੰਤ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਕੋਲੋਂ ਸਾਰੀ ਘਟਨਾ ਦਾ ਵੇਰਵਾ ਲੈਂਦੇ ਮੁੱਖ ਮੰਤਰੀ ਪੰਜਾਬ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਹਦਾਇਤ ਕੀਤੀ।
     ਹਾਦਸੇ ਤੋਂ ਛੇਤੀ ਬਾਅਦ ਡਿਪਟੀ ਕਮਿਸ਼ਨਰ ਢਿਲੋਂ ਅਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਸਿਵਲ ਹਸਪਤਾਲ ਅਤੇ ਸ੍ਰੀ ਗੁਰੂ ਨਾਨਕ ਹਸਪਤਾਲ ਗਏ, ਜਿੱਥੇ ਕਿ 6 ਜ਼ਖਮੀਆਂ ਨੂੰ ਲਿਆਂਦਾ ਗਿਆ ਸੀ।ਉਨਾਂ ਹਸਪਤਾਲ ਦੇ ਇੰਚਾਰਜ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਸਪੱਸ਼ਟ ਕੀਤਾ ਕਿ ਕਿਸੇ ਵੀ ਜ਼ਖਮੀ ਦਾ ਇਕ ਪੈਸਾ ਵੀ ਇਲਾਜ ਉਤੇ ਖਰਚ ਨਹੀਂ ਹੋਣਾ ਚਾਹੀਦਾ, ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।ਡਾਕਟਰਾਂ ਨੂੰ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਜ਼ਖਮੀਆਂ ਨੂੰ ਮਿਲੇ ਅਤੇ ਢਾਰਸ ਦਿੰਦੇ ਮੁੱਖ ਮੰਤਰੀ ਪੰਜਾਬ ਵਲੋਂ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।ਉਨਾਂ ਦੱਸਿਆ ਕਿ ਇਕ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਅਤੇ ਪੰਜ ਜ਼ਖਮੀਆਂ ਦਾ ਇਲਾਜ ਦੋਵਾਂ ਹਸਪਤਾਲਾਂ ਵਿਚ ਚੱਲ ਰਿਹਾ ਹੈ।
             ਇਸੇ ਦੌਰਾਨ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਨੇ ਧਮਾਕੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ.ਪੀ ਅਤੇ ਹੋਰ ਸੀਨੀਅਰ ਅਧਿਕਾਰੀ, ਜੋ ਕਿ ਇਲਾਕੇ `ਚ ਡਿਊਟੀ ਨਾਲ ਸਬੰਧਤ ਨਹੀਂ ਹਨ, ਨੂੰ ਸਾਰੀ ਘਟਨਾ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ, ਤਾਂ ਜੋ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਉਨਾਂ ਹਦਾਇਤ ਕੀਤੀ ਕਿ ਧਮਾਕੇ ਦੌਰਾਨ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਿਆ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply