Monday, September 14, 2026

ਖ਼ਾਲਸਾ ਪਬਲਿਕ ਸਕੂਲ ਦੇ ਅੰਕੁਸ਼ ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤੀ ਸ਼ਾਨਦਾਰ ਜਿੱਤ

 

PPN24091429

ਅੰਮ੍ਰਿਤਸਰ, 24 ਸਤੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅੰਕੁਸ਼ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਲੰਧਰ ਵਿਖੇ ਕਰਵਾਏ ਗਏ ਟੇਬਲ ਟੈਨਿਸ ਦੇ ਸੂਬਾ ਪੱਧਰੀ ਮੁਕਾਬਲੇ ਅੰਡਰ-19 ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤ ਹ੍ਵੈ ।
ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਅੰਕੁਸ਼ ਦੀ ਇਸ ਜਿੱਤ ‘ਤੇ ਵਧਾਈ ਦਿੰਦਿਆ ਕਿਹਾ ਕਿ ਉਸਨੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੋਦਾਵਰੀ (ਆਧਰਾ ਪ੍ਰਦੇਸ਼) ਵਿਖੇ ਹੋਣ ਜਾ ਰਹੇ ਕੌਮੀ ਮੁਕਾਬਲੇ ਲਈ ਵੱਖ-ਵੱਖ ਸਕੂਲਾਂ ਵਿੱਚੋਂ 5 ਖਿਡਾਰੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿੱਚ ਸਕੂਲ ਵਿਦਿਆਰਥੀ ਅੰਕੁਸ਼ ਨੂੰ ਵੀ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬੱਧੀ ਉਸਦੇ ਕੋਚ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ, ਜਿਸ ਸਦਕਾ ਉਹ ਅੱਜ ਇਸ ਮੁਕਾਮ ‘ਤੇ ਪਹੁੰਚ ਸਕਿਆ ਹੈ। ਡਾ. ਬਰਾੜ ਨੇ ਉਕਤ ਖਿਡਾਰੀ ਦਾ ਮੂੰਹ ਮਿੱਠਾ ਕਰਵਾਉਂਦਿਆ ਉਸਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਅਗਾਂਹ ਵੀ ਸਖ਼ਤ ਅਭਿਆਸ ਕਰਕੇ ਸਫ਼ਲਤਾ ਨੂੰ ਛੂਹਣ ਲਈ ਸ਼ੁਭ ਇੱਛਾਵਾਂ ਭੇਂਟ ਕੀਤੀਆਂ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply