ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।ਅੱਜ ਇਥੋਂ ਨਗਰ ਕੀਰਤਨ ਦੀ ਮੁੰਬਈ ਲਈ ਰਵਾਨਗੀ ਹੋਈ।
ਦੱਸਣਯੋਗ ਹੈ ਕਿ ਅਗਲੇ ਦੋ ਦਿਨ ਨਗਰ ਕੀਰਤਨ ਮੁੰਬਈ ਦੇ ਵੱਖ-ਵੱਖ ਇਲਾਕਿਆਂ ਵਿੱਚ ਸਜਾਇਆ ਜਾਵੇਗਾ ਅਤੇ ਇਥੋਂ 24 ਸਤੰਬਰ ਨੂੰ ਬੜੋਦਾ ਲਈ ਚਾਲੇ ਪਾਵੇਗਾ।ਨਗਰ ਕੀਰਤਨ ਦੀ ਬੇਲਾਪੁਰ ਨਵੀਂ ਮੁੰਬਈ ਤੋਂ ਰਵਾਨਗੀ ਸਮੇਂ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਕਥਾ ਰਾਹੀਂ ਨਿਹਾਲ ਕੀਤਾ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸੁਰਜੀਤ ਸਿੰਘ ਭਿੱਟੇਵਡ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।ਵੱਖ ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਮੈਂਬਰ ਪਾਰਲੀਮੈਂਟ ਮਨੋਜ ਕੋਟਕ, ਸਾਬਕਾ ਮੈਂਬਰ ਪਾਰਲੀਮੈਂਟ ਗਨੇਸ਼ ਨਾਇਕ, ਵਿਧਾਇਕ ਪ੍ਰਸ਼ਾਨ ਠਾਕੁਰ, ਵਿਧਾਇਕ ਤਾਰਾ ਸਿੰਘ, ਭਾਈ ਰਾਮ ਸਿੰਘ, ਡਾ. ਪੀ.ਐਸ ਪਸਰੀਚਾ, ਜਸਬੀਰ ਸਿੰਘ ਧਾਮ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media