Monday, April 13, 2026

ਸ਼ਰਧਾ ਨਾਲ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ PUNJ2409201903ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।
            ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸ ਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
           ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply