ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ
ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਸ਼ਬਦ-ਵਿਚਾਰ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦ ਦੀ ਵਿਚਾਰ ਕੀਤੀ ਗਈ।ਇਸ ਮੁਕਾਬਲੇ ਦੀ ਜੱਜਮੈਂਟ ਦੀ ਸੇਵਾ ਚਰਨ ਸਿੰਘ ਰੀਸਰਚ ਫੈਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ, ਭਾਈ ਸੁਖਰਾਜ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਤੇਰਵਿੰਦਰ ਸਿੰਘ ਪ੍ਰੋ. ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਸ੍ਰੀ ਅੰਮ੍ਰਿਤਸਰ ਨੇ ਨਿਭਾਈ।ਇਨ੍ਹਾਂ ਮੁਕਾਬਲਿਆਂ ਵਿਚ 28 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਨ੍ਹਾਂ ਸਾਰੇ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਬੀਬੀ ਸਿਮਰਨਜੀਤ ਕੌਰ ਤੇ ਅਮਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media