ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਅਧੀਨ ਬਾਲੀਵਾਲ ਚੈਂਪੀਅਨਸ਼ਿਪ ਅੰਡਰ 19 ਮੁੰਡੇ ਅਤੇ
ਕੁੜੀਆਂ ਪਿੰਡ ਸ਼ੇਰੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਰੰਭ ਹੋ ਗਈ ਹੈ। ਜਿਸ ਦਾ ਉਦਘਾਟਨ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਕੀਤਾ।ਉਨਾਂ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਦੀ ਵਧਾਈ ਦਿੱਤੀ ਅਤੇ ਖਿਡਾਰਆਂ ਨਾਲ ਜਾਣ ਪਛਾਣ ਵੀ ਕੀਤੀ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਡ ਨੀਤੀ ਤਹਿਤ ਖੇਡਾਂ ਅਤੇ ਖਿਡਾਰੀਆਂ ਲਈ ਵਿਸ਼ੇਸ਼ ਫੰਡ ਰੱਖਿਆ ਗਿਆ ਹੈ।
ਪ੍ਰੀ ਕੁਆਟਰ ਮੁਕਾਬਲਿਆਂ ਵਿਚ ਤਰਨਤਾਰਨ, ਪਟਿਆਲਾ, ਬਰਨਾਲਾ, ਸੰਗਰੂਰ, ਜਲੰਧਰ, ਮੋਹਾਲੀ, ਪਠਾਨਕੋਟ, ਬਠਿੰਡਾ, ਅੰਮ੍ਰਿਤਸਰ, ਰੋਪੜ, ਫ਼ਰੀਦਕੋਟ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫ਼ਾਜ਼ਿਲਕਾ ਅਤੇ ਮੁਕਤਸਰ ਦੀਆਂ ਕੁੜੀਆਂ ਨੇ ਜਿੱਤ ਪ੍ਰਾਪਤ ਕਰ ਕੇ ਅਗਲੇ ਗੇੜ ਲਈ ਕੁਆਲੀਫ਼ਾਈ ਕੀਤਾ ਹੈ।ਇਸ ਮੌਕੇ ਕਾਂਗਰਸ ਸੂਬਾ ਸਕੱਤਰ ਹਰਮਨ ਬਾਜਵਾ ਜ਼ਿਲਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ, ਉਪ ਜ਼ਿਲਾ ਸਿੱਖਿਆ ਅਫ਼ਸਰ ਡਾ. ਓਮ ਪ੍ਰਕਾਸ਼ ਸੇਤੀਆ, ਕਾਂਗਰਸ ਦੇ ਸੂਬਾਈ ਆਗੂ ਅਵਤਾਰ ਸਿੰਘ ਸ਼ੇਰੋਂ, ਕੇਵਲ ਸਿੰਘ ਸ਼ੇਰੋਂ, ਡਾ.ਅੰਮ੍ਰਿਤਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਭਰੂਰ, ਸ਼ਿਵਰਾਜ ਸਿੰਘ ਢੀਂਡਸਾ, ਪ੍ਰਿੰਸੀਪਲ ਦਿਨੇਸ਼ ਕੁਮਾਰ, ਪ੍ਰਿੰਸੀਪਲ, ਸੁਖਵੀਰ ਸਿੰਘ, ਸਰਪੰਚ ਪ੍ਰਗਟ ਸਿੰਘ, ਗੁਰਪਾਲ ਸਿੰਘ ਚੇਅਰਮੈਨ, ਸੇਵਕ ਸਿੰਘ, ਵੀਨਾ ਰਾਣੀ, ਬੇਅੰਤ ਕੌਰ ਸਮੇਤ ਵੱਖ ਵੱਖ ਜ਼ਿਲਿਆਂ ਤੋਂ ਆਏ ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media