Friday, September 25, 2026

ਕਬਾੜ ਧਮਾਕੇ ਦੀ ਜਾਂਚ ਦੌਰਾਨ ਸਭ ਪਹਿਲੂਆਂ ਨੂੰ ਧਿਆਨ `ਚ ਰੱਖਿਆ ਜਾਵੇਗਾ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਨੇ ਧਮਾਕੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ Punjab-Policeਡੀ.ਸੀ.ਪੀ ਅਤੇ ਹੋਰ ਸੀਨੀਅਰ ਅਧਿਕਾਰੀ, ਜੋ ਕਿ ਇਲਾਕੇ `ਚ ਡਿਊਟੀ ਨਾਲ ਸਬੰਧਤ ਨਹੀਂ ਹਨ, ਨੂੰ ਸਾਰੀ ਘਟਨਾ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ, ਤਾਂ ਜੋ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਉਨਾਂ ਹਦਾਇਤ ਕੀਤੀ ਕਿ ਧਮਾਕੇ ਦੌਰਾਨ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਿਆ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ।
             ਜਿਕਰਯੋਗ ਹੈ ਕਿ ਸ਼ਾਮ ਸਮੇਂ ਕਬਾੜ ਦੀ ਦੁਕਾਨ ਵਿੱਚ ਹੋਏ ਧਮਾਕੇ ਕਾਰਨ ਮਾਰੇ ਗਏ ਦੋ ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਉਥੇ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫੋਂ ਕਰਵਾਉਣ ਦੀ ਹਦਾਇਤ ਵੀ ਕੀਤੀ।ਹਾਦਸੇ ਤੋਂ ਤਰੁੰਤ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਕੋਲੋਂ ਸਾਰੀ ਘਟਨਾ ਦਾ ਵੇਰਵਾ ਲੈ ਕੇ ਮੁੱਖ ਮੰਤਰੀ ਪੰਜਾਬ ਨੇ ਹਮਦਰਦੀ ਦਾ ਪ੍ਰਗਟਾਵਾ ਕਰਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਹਦਾਇਤ ਕੀਤੀ।ਹਾਦਸੇ ਤੋਂ ਛੇਤੀ ਬਾਅਦ ਡਿਪਟੀ ਕਮਿਸ਼ਨਰ ਢਿਲੋਂ ਅਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਗਏ, ਜਿਥੇ 6 ਜ਼ਖਮੀਆਂ ਨੂੰ ਲਿਆਂਦਾ ਗਿਆ ਸੀ।ਉਨਾਂ ਹਸਪਤਾਲ ਦੇ ਇੰਚਾਰਜ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਸਪੱਸ਼ਟ ਕੀਤਾ ਕਿ ਕਿਸੇ ਵੀ ਜ਼ਖਮੀ ਦਾ ਇਕ ਪੈਸਾ ਵੀ ਇਲਾਜ ਉਤੇ ਖਰਚ ਨਹੀਂ ਹੋਣਾ ਚਾਹੀਦਾ, ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।ਡਾਕਟਰਾਂ ਨੂੰ ਮਿਲਣ ਤੋਂ ਬਾਅਦ ਡੀ.ਸੀ ਜ਼ਖਮੀਆਂ ਨੂੰ ਮਿਲੇ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply