ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪੰਥ ਦੀ ਮਹਾਨ ਸ਼ਖਸ਼ੀਅਤ ਗਿਆਨੀ ਪੂਰਨ ਸਿੰਘ (ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਅਕਾਲ ਚਲਾਣੇ `ਤੇ ਪ੍ਰੀਵਾਰ ਨਾਲ ਦਿੱਲੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਸਿੰਘ ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ, ਮਿੱਠ ਬੋਲੜੇ, ਸਾਧੂ ਸੁਭਾਅ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ।ਉਨ੍ਹਾਂ ਨੇ ਆਪਣਾ ਸਾਰਾ ਜੀਵਨ ਅਕਾਲ ਪੁਰਖ ਦੀ ਭੈ-ਭਾਵਨੀ ਵਿਚ ਰਹਿੰਦਿਆਂ ਗੁਰਮਤਿ ਅਨੁਸਾਰ ਲੋਕ ਭਲਾਈ ਦੀ ਸੇਵਾ ਕਰਦਿਆਂ ਗੁਰੂ ਆਸ਼ੇ ਅਨੁਸਾਰ ਬਤੀਤ ਕੀਤਾ।ਭਾਵੇਂ ਜੰਮਣਾ ਅਤੇ ਮਰਨਾ ਪ੍ਰਭੂ ਦੇ ਭਾਣੇ ਵਿਚ ਹੀ ਹੈ, ਪਰ ਫਿਰ ਵੀ ਜਦੋਂ ਪਰਿਵਾਰ ਦਾ ਕੋਈ ਜੀਅ ਸਦੀਵੀਂ ਵਿਛੋੜਾ ਦੇ ਜਾਂਦਾ ਹੈ ਤਾਂ ਪਰਿਵਾਰ ਲਈ ਉਸ ਦਾ ਵਿਛੋੜਾ ਅਸਹਿ ਅਤੇ ਅਕਹਿ ਹੋ ਜਾਂਦਾ ਹੈ।ਪਰ ਇਹ ਸਭ ਅਕਾਲ ਪੁਰਖ ਦੇ ਭਾਣੇ ਅੰਦਰ ਹੀ ਹੁੰਦਾ ਹੈ।ਉਸ ਅੱਗੇ ਕਿਸੇ ਦਾ ਜੋਰ ਨਹੀ ਚੱਲਦਾ।ਉਨਾਂ ਨੇ ਕਿਹਾ ਕਿ ਅਕਾਲ ਪੁਰਖ ਸੱਚੇ ਪਾਤਸ਼ਾਹ ਜੀ ਮਿਹਰ ਕਰਨ ਅਤੇ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …