Tuesday, September 29, 2026

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਖੇਤੀਬਾੜੀ ਵਿਕਾਸ ਅਫਸਰ ਰੰਗੇ ਹੱਥੀਂ ਫੜਿਆ

ਚੰਡੀਗੜ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੂੰ Vigilance25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ ਜਿਲਾ ਸੰਗਰੂਰ ਦੀ ਸ਼ਿਕਾਇਤ `ਤੇ ਫ਼ੜਿਆ ਹੈ।
            ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਕੀੜੇ ਮਾਰ ਦਵਾਈਆਂ ਦੀ ਦੁਕਾਨ ਹੈ ਅਤੇ ਦੁਕਾਨ ਦਾ ਲਾਈਸੈਂਸ ਆਪਣੇ ਭਰਾ ਦੇ ਨਾਮ `ਤੇ ਕਰਾਉਣ ਬਦਲੇ ਉਕਤ ਖੇਤੀਬਾੜੀ ਅਫਸਰ ਵਲੋਂ 30000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25000 ਰੁਪਏ ਵਿਚ ਤੈਅ ਹੋਇਆ ਹੈ।
                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਖੇਤੀਬਾੜੀ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply