ਅਹਿਮਦਾਬਾਦ ਤੋਂ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਲਈ ਰਵਾਨਾ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆ
ਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ, ਜਗਦੀਸ਼ ਪੰਚਾਤ ਐਮ.ਸੀ.ਏ ਵੀ ਮੌਜੂਦ ਸਨ।ਮੁੱਖ ਮੰਤਰੀ ਸ੍ਰੀ ਰੁਪਾਨੀ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਨਗਰ ਕੀਰਤਨ ’ਚ ਪ੍ਰਬੰਧਕ ਵਜੋਂ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸਿਆ ਅਤੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਬਾਦ ਵੀ ਦਿੱਤੀ।
ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਗੀ ਹੋਈ।ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਸੰਗਤ ਨੇ ਆਨੰਦ ਮਾਣਿਆ।ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਦਿੱਤੇ ਗਏ।
ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਮਹਾਰ, ਰਾਜਿੰਦਰ ਸਿੰਘ, ਜੋਗਾ ਸਿੰਘ, ਸਥਾਨਕ ਭਾਜਪਾ ਆਗੂ ਗਨੀਸ਼ ਭਾਈ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਨਿਰਮਲ ਸਿੰਘ, ਕੇਵਲ ਸਿੰਘ, ਪਲਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਈਸ਼ਵਰ ਸਿੰਘ, ਇੰਦਰਜੀਤ ਸਿੰਘ, ਸੁਖਬੀਰ ਸਿੰਘ, ਮਹੰਤ ਜਗਨਨਾਥ ਆਦਿ ਮੌਜੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media