2140 ਸਾਹਿਜ ਪਾਠਾਂ ਦੇ ਭੋਗ ਪਾਏ ਗਏ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅਤੇ ਸਤਿਨਾਮ ਟਰੱਸਟ ਵੱਲੋਂ 550 ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ 2140 ਸਹਿਜ ਪਾਠਾਂ ਦੇ ਭੋਗ ਪਾਏ ਗਏ।ਸਹਿਜ ਪਾਠਾਂ ਦੇ ਭੋਗਾਂ ਉਪਰੰਤ ਭਾਈ ਗੁਰਇਕਬਾਲ ਸਿੰਘ ਦੇ ਜੱਥੇ ਨੇ ਕਥਾ ਕੀਰਤਨ ਦੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਸਮੇਂ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ 550 ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਅਤੇ ਸਤਿਨਾਮ ਟਰੱਸਟ ਦੇ ਸਹਿਯੋਗ ਨਾਲ 2140 ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਪਾਏ ਗਏ।ਭਾਈ ਸਾਹਿਬ ਨੇ ਦੱਸਿਆ ਕਿ ਸਹਿਜ ਪਾਠਾਂ ਦੇ ਭੋਗ ਪਾਉਣ ਦਾ ਮੁੱਖ ਮੰਤਵ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਘਰ ਘਰ ਪਹੁੰਚਾਉਣਾ ਹੈ।ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੱਟੀ, ਛੇਹਰਟਾ, ਜੰਡਿਆਲਾ ਗੁਰੂ, ਸੁਰਸਿੰਘ, ਭਿਖੀਵਿੰਡ ਦੀਆਂ ਸੰਗਤਾਂ ਅਤੇ 90 ਦੇ ਕਰੀਬ ਸਕੂਲਾਂ ਦੇ ਬੱਚਿਆਂ ਨੇ ਸਹਿਜ ਪਾਠਾਂ ਦੀਆਂ ਹਾਜਰੀਆਂ ਭਰੀਆਂ।ਬੱਚਿਆਂ ਵਿੱਚ ਬਾਣੀ ਦਾ ਉਤਸ਼ਾਹ ਭਰਨ ਲਈ 13 ਵੱਡੇ ਇਨਾਮ 5 ਅਕਤੂਬਰ ਨੂੰ ਅੰਤਰਯਾਮੀ ਕਲੋਨੀ ਵਿਖੇ ਹੋ ਰਹੇ ਸਲਾਨਾ ਕੀਰਤਨ ਦਰਬਾਰ ਵਿੱਚ ਸੰਗਤਾਂ ਦੀ ਹਜੂਰੀ ਵਿੱਚ ਕੱਢੇ ਜਾਣਗੇ।ਟਰੱਸਟ ਵੱਲੋਂ ਅਗਲੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਆਰੰਭ ਕਰਨ ਲਈ ਸਹਿਜ ਪਾਠਾਂ ਦੀਆਂ ਡਾਇਰੀਆਂ ਦਿੱਤੀਆਂ ਗਈਆਂ ਅਤੇ ਫਾਰਮ ਭਰੇ ਗਏ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …