ਚੰਡੀਗੜ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ
10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲੱਖੋ ਵਾਲੀ ਫਾਜਿਲਕਾ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿਚੋਂ ਬਾਹਰ ਕੱਢਣ ਬਦਲੇ 10000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media