Monday, June 30, 2025
Breaking News

ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸ੍ਰੀ ਜਪੁਜੀ ਸਾਹਿਬ ਅਤੇ ਸਿੱਖੀ ਸਿਧਾਤਾਂ ਬਾਰੇ ਸੈਮੀਨਾਰ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਸਥਾਨਕ ਸ੍ਰੀ ਗੁਰੂ ਨਾਨਕ PUNJ2809201902ਗੁਰਪੁਰਬ ਕਮੇਟੀ ਵਲੋਂ ਇੱਕ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿੱਖੇ ਆਯੋਜਿਤ ਕੀਤੇ ਗਏ ਇਸ ਸੈਮੀਨਾਰ ਵਿੱਚ ਪੰਥ ਦੇ ਉਘੇ ਵਿਦਵਾਨ ਗਿਆਨੀ ਸਾਹਿਬ ਸਿੰਘ ਮਾਰਕੰਡਾ ਅਤੇ ਬੀਬੀ ਰੁਪਿੰਦਰ ਕੌਰ ਨੇ ਸ੍ਰੀ ਜਪੁਜੀ ਸਾਹਿਬ ਅਤੇ ਸਿੱਖੀ ਸਿਧਾਤਾਂ ਬਾਰੇ ਆਪਣੇ ਵਿਚਾ ਸਾਂਝੇ ਕੀਤੇ।ਇਸ ਸਮੇਂ 300 ਦੇ ਕਰੀਬ ਬੱਚੇ ਹਾਜ਼ਰ ਸਨ। ਬੁਲਾਰਿਆਂ ਨੇ ਰੋਜ਼ਾਨਾ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਕਰਨ, ਸਿੱਖੀ ਸਿਧਾਂਤਾਂ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਉਪਦੇਸ਼ਾਂ `ਤੇ ਪਹਿਰਾ ਦੇਣ ਦਾ ਪ੍ਰਣ ਲਿਆ।
    ਇਸ ਮੌਕੇ ਗੁਰਪੁਰਬ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਰਲੋਕ ਸਿੰਘ ਕਾਬਲੀ, ਸੁਰਿੰਦਰ ਸਿੰਘ, ਹਰਮਨਜੀਤ ਸਿੰਘ, ਗੁਰਿੰਦਰ ਸਿੰਘ, ਮਨਦੀਪ ਸਿੰਘ, ਗੁਰਬਖਸ਼ ਸਿੰਘ ਬੇਦੀ ਅਤੇ ਜਸਪ੍ਰੀਤ ਸਿੰਘ ਵੀ ਮੌਜੂਦ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply