Monday, November 23, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਸ਼ੁਰੂੂ

ਸੰਗਰੂਰ/ ਲੌਂਗੋਵਾਲ, 28 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਆਂ PUNJ2809201907ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬੈਡਮਿੰਟਨ) ਸ਼ੁਰੂ ਹੋ ਗਈਆਂ ਹਨ।ਜਿਲ੍ਹਾ ਸਿਖਿਆ ਅਫਸਰ (ਸ.ਸ) ਸੰਗਰੂਰ ਸੁਭਾਸ਼ ਚੰਦਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਖੇਡਾਂ ਇੱਕ ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਅੱਜ ਅੰਡਰ 14,17,19 ਉਮਰ ਵਰਗ ਵਿੱਚ ਲੜਕਿਆਂ ਦੇ ਮੈਚ ਸ਼ੁਰੂ ਕਰਵਾਏ ਗਏ। ਇਨ੍ਹਾਂ ਖੇਡਾਂ ਦਾ ਉਦਘਾਟਨ ਰਜਿੰਦਰ ਸਿੰਘ ਰਾਜਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੀਤਾ ਗਿਆ।ਅਨਿਲ ਕੁਮਾਰ ਘੀਚਾ ਬਲਾਕ ਪ੍ਰਧਾਨ ਸੰਗਰੂਰ, ਯੋਗਰਾਜ ਡੀ.ਐਸ.ਓ ਸੰਗਰੂਰ, ਸੁਰਿੰਦਰ ਸਿੰਘ ਭਰੂਰ ਪ੍ਰਧਾਨ ਲੈਕਚਰਰ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਆਦਿ ਬਤੌਰ ਵਿਸ਼ੇਸ ਮਹਿਮਾਨ ਹਾਜ਼ਰ ਹੋਏ।
             ਇਸ ਮੌਕੇ ਮੁੱਖ ਮਹਿਮਾਨ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ ਨੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਆਏ ਖਿਡਾਰੀਆਂ ਨਾਲ਼ ਜਾਣ ਪਛਾਣ ਕੀਤੀ।ਉਹਨਾਂ ਖਿਡਾਰੀਆਂ ਅਤੇ ਟੀਮ ਇੰਚਾਰਜਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਰ ਜਿੱਤ ਦੇ ਨਾਲੋਂ ਖੇਡ ਭਾਵਨਾ ਨਾਲ ਖੇਡਣਾ ਜਰੂਰੀ ਹੈ।ਉਹਨਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।
  

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply